
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਮੁਲਜ਼ਮ...
ਚੰਡੀਗੜ੍ਹ : ਪੰਜਾਬ ਅਤੇ ਹਰਿਆਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਮੁਲਜ਼ਮ ਪੰਜਾਬ ਪੁਲਿਸ ਦੇ ਜਾਂਚਕ ਸਾਬਕਾ ਐਸ.ਐਚ.ਓ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ ਦਿਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਅਮਰਜੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਬੁੱਧਵਾਰ ਨੂੰ ਰੋਕ ਲਗਾ ਦਿਤੀ ਹੈ।
ਇਸ ਤੋਂ ਪਹਿਲਾਂ ਹਾਈਕੋਰਟ ਨੇ ਪਿਛਲੇ ਹਫ਼ਤੇ ਮਾਮਲੇ ’ਚ ਮੁਲਜ਼ਮ ਦੋ ਹੋਰ ਪੁਲਿਸ ਅਫ਼ਸਰਾਂ ਐਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ ਤੇ 21 ਮਈ ਤੱਕ ਰੋਕ ਲਗਾ ਦਿਤੀ ਸੀ। ਇਸ ਤੋਂ ਇਲਾਵਾ ਚੌਥੇ ਅਤੇ ਆਖ਼ਰੀ ਮੁਲਜ਼ਮ ਐਸਐਸਪੀ ਚਰਨਜੀਤ ਸ਼ਰਮਾ ਨੂੰ ਪਹਿਲਾਂ ਹੀ 27 ਜਨਵਰੀ 2019 ਨੂੰ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਸੀ।