ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸੁਖਬੀਰ ਤੇ ਮਜੀਠੀਆ ਨੂੰ ਨੋਟਿਸ
Published : Feb 20, 2019, 6:18 pm IST
Updated : Feb 20, 2019, 6:18 pm IST
SHARE ARTICLE
High court issues notice to Sukhbir and Majithia
High court issues notice to Sukhbir and Majithia

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ...

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 25 ਮਾਰਚ ਲਈ ਕ੍ਰਿਮੀਨਲ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਪਰਾਧਿਕ ਸ਼ਿਕਾਇਤ ਦੇ ਆਧਾਰ ਉਤੇ ਕੀਤੀ ਗਈ ਹੈ। ਜਸਟਿਸ ਰਣਜੀਤ ਸਿੰਘ ਦੇ ਵਕੀਲ ਏਪੀਐਸ ਦਿਓਲ ਨੇ ਕਿਹਾ ਕਿ 25 ਮਾਰਚ ਨੂੰ ਸੁਖਬੀਰ ਤੇ ਮਜੀਠੀਆ ਦੋਵਾਂ ਨੂੰ ਅਦਾਲਤ ਵਿਚ ਪੇਸ਼ ਹੋਣਾ ਹੋਵੇਗਾ।

ਦੱਸ ਦਈਏ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਵੱਖ-ਵੱਖ ਪ੍ਰੈੱਸ ਕਾਨਫਰੰਸ ਅਤੇ ਕੁਝ ਟੀਵੀ ਚੈਨਲਾਂ ’ਤੇ ਦਿਤੇ ਇੰਟਰਵਿਊਜ਼ ਦੌਰਾਨ ਕਥਿਰ ਤੌਰ ਉਤੇ ਜਸਟਿਸ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਇਕ ਮੈਂਬਰੀ ਕਮਿਸ਼ਨ ਵਿਰੁਧ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਮਗਰੋਂ ਜਸਟਿਸ ਰਣਜੀਤ ਸਿੰਘ ਨੇ ਉਨ੍ਹਾਂ ਹੀ ਕਥਿਤ ਟਿੱਪਣੀਆਂ ਵਿਰੁਧ ਸ਼ਿਕਾਇਤ ਕੀਤੀ ਸੀ। ਉਨ੍ਹਾਂ ਟਿੱਪਣੀਆਂ ਦੀ ਵੀਡੀਓਜ਼ ਵਿਚ ਜਾਂਚ ਕੀਤੀ ਗਈ ਅਤੇ ਉਸ ਤੋਂ ਬਾਅਦ ਦੋਵਾਂ ਮੁਦਾਇਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਇੱਥੇ ਇਹ ਵੀ ਦੱਸ ਦਈਏ ਕਿ ਸਾਲ 2015 ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ ਅਤੇ ਉਸ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਵਿਚ ਪੁਲਿਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰ ਗਈਆਂ ਸਨ। ਉਨ੍ਹਾਂ ਘਟਨਾਵਾਂ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤਾ ਸੀ।

ਇਸ ਕਮਿਸ਼ਨ ਦੀ ਰਿਪੋਰਟ ਪਿਛਲੇ ਵਰ੍ਹੇ ਹੀ ਵਿਧਾਨ ਸਭਾ ਵਿਚ ਵੀ ਪੇਸ਼ ਕਰ ਦਿਤੀ ਗਈ ਸੀ। ਇਹ ਕਮਿਸ਼ਨ 14 ਅਪ੍ਰੈਲ, 2017 ਨੂੰ ਕਾਇਮ ਕੀਤਾ ਗਿਆ ਸੀ ਅਤੇ 31 ਅਗਸਤ, 2018 ਨੂੰ ਇਸ ਦੀ ਮਿਆਦ ਪੂਰੀ ਹੋ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement