ਦੀਨਾਨਗਰ ‘ਚ ਕਸ਼ਮੀਰੀ ਵਿਦਿਆਰਥੀ ਨੇ ਤਿਰੰਗੇ ਦਾ ਕੀਤਾ ਅਪਮਾਨ, ਵਿਦਿਆਰਥੀਆਂ ਨੇ ਲਗਾਇਆ ਧਰਨਾ
Published : Feb 20, 2019, 6:13 pm IST
Updated : Feb 20, 2019, 6:13 pm IST
SHARE ARTICLE
Students
Students

ਦੀਨਾਨਗਰ ਦੇ ਇੱਕ ਪ੍ਰਾਈਵੇਟ ਕਾਲਜ ਵਿਚ ਕਸ਼ਮੀਰੀ ਵਿਦਿਆਰਥੀ ਵੱਲੋਂ ਭਾਰਤੀ ਝੰਡੇ ਦਾ ਅਪਮਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ...

ਗੁਰਦਾਸਪੁਰ : ਦੀਨਾਨਗਰ ਦੇ ਇੱਕ ਪ੍ਰਾਈਵੇਟ ਕਾਲਜ ਵਿਚ ਕਸ਼ਮੀਰੀ ਵਿਦਿਆਰਥੀ ਵੱਲੋਂ ਭਾਰਤੀ ਝੰਡੇ ਦਾ ਅਪਮਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ਤਿਰੰਗੇ ਨੂੰ ਪਾੜ ਕੇ ਬਾਥਰੂਮ ਵਿੱਚ ਸੁੱਟ ਦਿੱਤਾ ਜਿਸ ਤੋਂ ਬਾਅਦ ਕਾਲਜ ਦੇ ਵਿਦਿਆਰਥੀਆਂ ਨੇ ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ।

National FlagNational Flag

ਘਟਨਾ ਤੋਂ ਬਾਅਦ ਭੜਕੇ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਕੋਲ ਕਸ਼ਮੀਰੀ ਵਿਦਿਆਰਥੀਆਂ ਨੂੰ ਕਾਲਜ ਤੋਂ ਬਾਹਰ ਕਰਨ ਤੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਾਉਣ ਦੀ ਮੰਗ ਕੀਤੀ। ਮਾਹੌਲ ਵਿਗੜਦਾ ਵੇਖ ਕਾਲਜ ਵਿੱਚ ਵੱਡੀ ਗਿਣਤੀ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ ਹੈ। ਘਟਨਾ ਸਬੰਧੀ ਕਾਲਜ ਦੇ ਵਿਦਿਆਰਥੀਆਂ ਨੇ ਕਸ਼ਮੀਰੀ ਵਿਦਿਆਰਥੀ ਉੱਤੇ ਇਲਜ਼ਾਮ ਲਾਉਂਦਿਆਂ ਦੱਸਿਆ ਕਿ ਪੁਲਵਾਮਾ ਵਿਚ ਸੀਆਰਪੀਐਫ ਉੱਤੇ ਹੋਏ ਫਿਦਾਈਨ ਹਮਲੇ ਵਿਚ ਭਾਰਤੀ ਜਵਾਨ ਸ਼ਹੀਦ ਹੋਣ ਬਾਅਦ ਕਾਲਜ ਹੋਸਟਲ ਦੇ ਸਾਰੇ ਕਮਰਿਆਂ ਬਾਹਰ ਭਾਰਤ ਦੇ ਝੰਡੇ ਲਾਏ ਗਏ ਸੀ।

Pulwama Terrorist AttackPulwama Attack

ਹੌਸਟਲ ਵਿਚ ਰਹਿੰਦੇ ਇਕ ਕਸ਼ਮੀਰੀ ਵਿਦਿਆਰਥੀ ਨੇ ਝੰਡਾ ਪਾੜ ਕੇ ਬਾਥਰੂਮ ਵਿਚ ਸੁੱਟ ਦਿੱਤਾ। ਦੱਸਿਆ ਜਾਂਦਾ ਹੈ ਕਿ ਵਿਦਿਆਰਥੀ ਨੇ ਆਪਣੀ ਫੇਸਬੁਕ ਆਈਡੀ ਉੱਤੇ ਵੀ ਪਾਕਿਸਤਾਨੀ ਅੱਤਵਾਦੀਆਂ ਦੀ ਪੋਸਟ ਲਾਈ ਸੀ। ਇੱਕ ਪੋਸਟ ਵਿਚ ਭਾਰਤੀ ਝੰਡੇ ਦੀ ਬੇਅਦਬੀ ਵੀ ਕੀਤੀ ਗਈ ਸੀ। ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਪ੍ਰਬੰਧਕ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement