
ਲੁਧਿਆਣਾ ਦੇ ਪਿੰਡ ਇਸੇਵਾਲ ਵਿਚ 9 ਫਰਵਰੀ ਦੀ ਰਾਤ ਹੋਏ ਸਮੂਹਿਕ ਬਲਾਤਕਾਰ ਮਾਮਲੇ ਵਿਚ ਅਦਾਲਤ ਵਿਚ ਪੇਸ਼ੀ ਲਈ ਗਏ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ ....
ਲੁਧਿਆਣਾ : ਲੁਧਿਆਣਾ ਦੇ ਪਿੰਡ ਇਸੇਵਾਲ ਵਿਚ 9 ਫਰਵਰੀ ਦੀ ਰਾਤ ਹੋਏ ਸਮੂਹਿਕ ਬਲਾਤਕਾਰ ਮਾਮਲੇ ਵਿਚ ਅਦਾਲਤ ਵਿਚ ਪੇਸ਼ੀ ਲਈ ਗਏ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ ਹੈ। ਜਗਰੂਪ ਸਿੰਘ, ਸਾਦਿਕ ਅਲੀ ਅਤੇ ਸੁਰਮੂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਤਿੰਨਾਂ ਨੂੰ ਕਾਨੂੰਨੀ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।
Rape Case
ਹੁਣ ਤਿੰਨਾਂ ਨੂੰ 28 ਫਰਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਦਕਿ ਪੁਲਿਸ ਵਲੋਂ ਦੋਸ਼ੀਆਂ ਦੀ ਇਡੈਂਟੀਫਿਕੇਸ਼ਨ ਪਰੇਡ ਕਰਵਾਉਣ ਸਬੰਧੀ ਲਗਾਈ ਐਪਲੀਕੇਸ਼ਨ ‘ਤੇ ਕੱਲ੍ਹ ਸੁਣਵਾਈ ਹੋਵੇਗੀ। ਇੱਥੇ ਦੱਸ ਦਈਏ ਕਿ ਬਾਕੀ ਤਿੰਨ ਦੋਸ਼ੀ ਪਹਿਲਾਂ ਤੋਂ ਹੀ ਕਾਨੂੰਨੀ ਹਿਰਾਸਤ ਵਿੱਚ ਸਨ।