ਪੰਜਾਬ ‘ਚ ਵੇਚੀ ਜਾਂਦੀ ਘਟੀਆ ਸ਼ਰਾਬ ਤੇ ਖਾਣ-ਪੀਣ ਨੂੰ ਟੈਸਟ ਕਰਵਾ ਕੇ ਵਰਤੋ : ਫੂਡ ਸੇਫ਼ਟੀ ਵਿਭਾਗ
Published : Feb 20, 2019, 11:51 am IST
Updated : Feb 20, 2019, 11:51 am IST
SHARE ARTICLE
Whisky
Whisky

ਸ਼ਰਾਬ ਦੇ ਕਈ ਬ੍ਰਾਂਡਾਂ ਵੱਲੋਂ ਸੂਬੇ ਵਿਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ, ਕਿਉਂਕਿ ਸ਼ਰਾਬ ਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫ਼ੀਸਦੀ ਘੱਟ ...

ਚੰਡੀਗੜ੍ਹ : ਸ਼ਰਾਬ ਦੇ ਕਈ ਬ੍ਰਾਂਡਾਂ ਵੱਲੋਂ ਸੂਬੇ ਵਿਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ, ਕਿਉਂਕਿ ਸ਼ਰਾਬ ਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫ਼ੀਸਦੀ ਘੱਟ ਪਾਈ ਗਈ ਹੈ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਕੇ.ਐਸ ਪੰਨੂੰ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਡਾਇਰੈਕਟੋਰੇਟ. ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਨੇ ਸੂਬੇ ਵਿਚ ਵੇਚੀ ਜਾ ਰਹੀ ਦੇਸੀ ਸ਼ਰਾਬ ਅਤੇ ਭਾਰਤ ਦੀ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ਼.ਐਲ) ਦਾ ਅਧਿਐਨ ਕੀਤਾ ਹੈ।

AlcohalAlcohal

ਇਸ ਅਧਿਐਨ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਕਈਂ ਬ੍ਰਾਂਡਾਂ ਵੱਲੋਂ ਲੇਬਲ ‘ਤੇ ਦਰਸਾਈ ਜਾਣਕਾਰੀ ਮੁਤਬਿਕ ਅਲਕੋਹਲ ਦੀ ਮਾਤਰਾ ਵਾਲੀ ਸ਼ਰਾਬ ਨਹੀਂ ਵੇਚੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਬ੍ਰਾਂਡ ਸਸਪੈਂਡਡ ਮੈਟਰ ਦੇ ਕਾਣਾਂ ਵਾਲੀ ਸ਼ਰਾਬ ਵੇਚ ਰਹੀ ਹਨ। ਦੇਸੀ ਤੇ ਵਿਦੇਸ਼ੀ ਸ਼ਰਾਬ ਦੇ ਠੇਕੇਦਾਰਾਂ ਅਤੇ ਸ਼ਰਾਬ ਉਤਪਾਦਕਾਂ ਨੂੰ ਤਾੜਨਾ ਕਰਦਿਆਂ ਪੰਨੂੰ ਨੇ ਕਿਹਾ ਕਿ ਬੋਤਲ ‘ਤੇ ਲੱਗਾ ਲੇਬਲ ਅਨੁਸਾਰ ਸ਼ਰਾਬ ਦੀ ਗੁਣਵੱਤਾ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ

Kahan Singh Pannu Pannu

ਅਤੇ ਬੋਤਲ ਦੇ ਲੇਬਲ ‘ਤੇ ਦਰਸਾਏ ਵੇਰਵਿਆਂ ‘ਤੇ ਫੂਡ ਸੇਫ਼ਟੀ ਤੇ ਸਟੈਂਡਰਡ ਐਕਟ, 2006 ਤਹਿਤ ਨਿਸ਼ਚਤ ਮਾਪਦੰਡਾਂ ਮੁਤਾਬਿਕ ਸ਼ਰਾਬ ਦੀ ਵਿਕਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖਰੜ੍ਹ ਵਿਚ ਸਟੇਟ ਫੂਡ ਲੈਬ ਹਰ ਕਿਸਮ ਦੀ ਸ਼ਰਾਬ ਦੀ ਕੁਆਲਿਟੀ ਦੀ ਜਾਂਚ ਕਰਨ ਲਈ ਸਮਰੱਥ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜਿਕ ਸਮਾਗਮਾਂ ਦੌਰਾਨ ਸ਼ਰਾਬ ਦੀ ਵੱਧ ਵਰਤੋਂ ਕਰਨ ਵਾਲੇ ਲੋਕਾਂ ਨੂੰ, ਸਟੇਟ ਫੂਡ ਲੈਬ ਖਰੜ੍ਹ ਜਾਂ ਬਾਇਓਤਕਨਾਲੋਜੀ ਇਨਕਿਉਲਬੇਟਰ ਲੈਬ, ਫੇਜ਼-5, ਮੋਹਾਲੀ ਤੋਂ ਜਾਂਚ ਕਰਵਾ ਕੇ ਹੀ ਸ਼ਰਾਬ ਵਰਤਣੀ ਚਾਹੀਦੀ ਹੈ।

whiskywhisky

ਪੰਨੂੰ ਨੇ ਅੱਗੇ ਕਿਹਾ ਲੋਕਾਂ ਨੂੰ ਕਾਨੂੰਨ ਮੁਤਾਬਿਕ ਚੰਗੀ ਕੁਆਲਿਟੀ ਦੇ ਖਾਣ ਤੇ ਪੀਣ ਵਾਲੇ ਪਦਾਰਥਾਂ ਦੀ ਪ੍ਰਾਪਤੀ ਲੋਕਾਂ ਦਾ ਅਧਿਕਾਰ ਹੈ ਅਤੇ ਲੋਕਾਂ ਨੂੰ ਕਾਨੂੰਨ ਮੁਤਾਬਿਕ ਚੰਗੀ ਕਿਸਮ ਤੇ ਵਧੀਆ ਦਰਜੇ ਦੇ ਖਾਣ ਵਾਲੇ ਪਦਾਰਥ ਮੁਹੱਈਆਂ ਕਰਾਉਣਾ ਫੂਡ ਸੇਫ਼ਟੀ ਤੇ ਡਰੱਗ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement