ਪਟਿਆਲਾ ‘ਚ ਹਾਕੀ ਅਤੇ ਵਾਲੀਬਾਲ ਖਿਡਾਰੀ ਦੀ ਗੋਲੀਆਂ ਮਾਰ ਕੀਤੀ ਹੱਤਿਆ
Published : Feb 20, 2020, 4:41 pm IST
Updated : Feb 20, 2020, 4:43 pm IST
SHARE ARTICLE
Punjab Police
Punjab Police

ਪਟਿਆਲਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਦੇ ਪਟਿਆਲੇ...

ਪਟਿਆਲਾ: ਪਟਿਆਲਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਦੇ ਪਟਿਆਲੇ ਵਿੱਚ ਭਾਰਤੀ ਹਾਕੀ ਖਿਡਾਰੀ ਅਤੇ ਵਾਲੀਬਾਲ ਖਿਡਾਰੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਦੋਨੋਂ ਖਿਡਾਰੀ ਬਿਜਲੀ ਬੋਰਡ ਦੇ ਕਰਮਚਾਰੀ ਵੀ ਸਨ।

Simarjeet Singh (Vollyball Player)Simarjeet Singh (Vollyball Player)

ਦੋਨਾਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਦਾ ਪਤਾ ਲਗਦੇ ਹੀ ਪੂਰਾ ਖੇਡ ਜਗਤ ਸਦਮੇ ਵਿੱਚ ਹੈ। ਜਾਣਕਾਰੀ ਦੇ ਅਨੁਸਾਰ ਨੈਸ਼ਨਲ ਹਾਕੀ ਖਿਡਾਰੀ ਅਮਰੀ‌ਕ ਸਿੰਘ ਅਤੇ ਉਨ੍ਹਾਂ ਦੇ ਸਾਥੀ ਵਾਲੀਬਾਲ ਖਿਡਾਰੀ ਸਿਮਰਜੀਤ ਸਿੰਘ ਬੁੱਧਵਾਰ ਨੂੰ ਦੇਰ ਰਾਤ ਵਾਲੀਬਾਲ ਖੇਡਕੇ ਪਰਤ ਰਹੇ ਸਨ।

Amrinder Singh (Hockey Player)Amrinder Singh (Hockey Player)

ਪਟਿਆਲੇ ਦੇ 24 ਨੰਬਰ ਫਾਟਕ ਦੇ ਕੋਲ ਕੁਝ ਵਿਅਕਤੀਆਂ ਦੇ ਨਾਲ ਖੜੇ ਸਨ, ਜਿੱਥੇ ਉਨ੍ਹਾਂ ਦੀ ਕਿਸੇ ਗਰੁੱਪ ਨਾਲ ਬਹਿਸਬਾਜੀ ਹੋ ਗਈ। ਇਸ ਬਹਿਸਬਾਜੀ ਤੋਂ ਬਾਅਦ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਉੱਤੇ ਫਾਇਰਿੰਗ ਕਰ ਦਿੱਤੀ। ਹਮਲਾਵਰਾਂ ਨੇ ਦੋਨਾਂ ਦੇ ਸਿਰ ‘ਤੇ ਲਾਪਰਵਾਹੀ ਨਾਲ ਗੋਲੀਆਂ ਮਾਰ ਦਿੱਤੀਆਂ।

Punjab PolicePunjab Police

ਅਮਰੀਕ ਅਤੇ ਉਨ੍ਹਾਂ ਦੇ  ਦੋਸਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਰਾਤ ਕਰੀਬ ਇੱਕ ਵਜੇ ਦੇ ਕਰੀਬ ਹੋਈ। ਮਿਲੀ ਜਾਣਕਾਰੀ ਦੇ ਮੁਤਾਬਕ,  ਅਮਰੀਕ ਪੰਜਾਬ ਸਟੇਟ ਪਾਵਰਕਾਮ ਵਿੱਚ ਕੰਮ ਕਰਦੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement