
ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਮਿਲੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਨੂੰ ਹੈਰਾਨ ਕਰ ਦਿੱਤਾ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਮਿਲੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਨੂੰ ਹੈਰਾਨ ਕਰ ਦਿੱਤਾ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਟਵੀਟ ਨੇ ਪੰਜਾਬ ਦੀ ਰਾਜਨੀਤੀ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਪੇਸ਼ ਕਰਨ ਬਾਰੇ ਲਿਖਿਆ ਹੈ।
photo
ਇਥੇ ਇਹ ਵਰਣਨ ਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵਿਰੁੱਧ ਆਵਾਜ਼ ਉਠਾਈ ਸੀ ਜਿਸ ਰਾਹੀਂ ਦੋਵੇਂ ਅਕਾਲੀ-ਭਾਜਪਾ ਗੱਠਜੋੜ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਪਰ ਕੁਝ ਸਮੇਂ ਬਾਅਦ ਉਹ ਕਾਂਗਰਸ ਪਾਰਟੀ ਤੋਂ ਵੀ ਨਾਰਾਜ਼ ਸਨ।
photo
ਟਵੀਟ ਦੇ ਅਨੁਸਾਰ, ਇਸਦਾ ਫਾਇਦਾ ਉਠਾਉਂਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਖੁਸ਼ਹਾਲ ਅਤੇ ਬਿਹਤਰ ਪੰਜਾਬ ਦੀ ਸਿਰਜਣਾ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਨਿਯੁਕਤ ਕਰਨ ਦੀ ਘੋਸ਼ਣਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
photo
ਅਰਵਿੰਦ ਕੇਜਰੀਵਾਲ ਦੇ ਰਾਜਨੀਤੀ ਦੇ ਮੈਚ ਵਿੱਚ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਪਾਰੀ ਖੇਡਣ ਦਾ ਮੌਕਾ ਦੇਣਾ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਲਈ ਬਹੁਤ ਨੁਕਸਾਨਦੇਹ ਸਿੱਧ ਹੋ ਸਕਦਾ ਹੈ।ਦੂਜੇ ਪਾਸੇ ਜੇ ਸਿੱਧੂ ਨੂੰ ਇਹ ਮੌਕਾ ਮਿਲ ਜਾਂਦਾ ਹੈ ਤਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਹਮਾਇਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ, ਕਿਉਂਕਿ ਉਹ ਆਪ ਅਤੇ ਰਾਜ ਦੇ ਵਿਕਾਸ ਲਈ ਤੀਜੇ ਵਿਕਲਪ ਵਜੋਂ ‘ਆਪ’ ਨੂੰ ਦੇਖਣਾ ਚਾਹੁੰਦੇ ਹਨ।
photo
ਅਰਵਿੰਦ ਕੇਜਰੀਵਾਲ ਨੇ ਸ਼ਾਇਦ ਇਸਦਾ ਖੁੱਲ੍ਹ ਕੇ ਐਲਾਨ ਨਹੀਂ ਕੀਤਾ ਪਰੰਤੂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਖ਼ਬਰਾਂ ਨੇ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ ਅਤੇ ਪੰਜਾਬ ਦੀ ਰਾਜਨੀਤੀ ਨੂੰ ਵੀ ਗਰਮ ਕਰ ਦਿੱਤਾ ਹੈ।ਕੇਜਰੀਵਾਲ ਦੇ ਸੋਸ਼ਲ ਮੀਡੀਆ 'ਤੇ ਕੀਤੇ ਇਸ ਟਵੀਟ ਨੇ ਪੰਜਾਬ ਦੇ ਹਰ ਗਲੀ ਮੁਹੱਲਾ ਦੇ ਲੋਕਾਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ
photo
ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਕਿਸ ਪਾਰਟੀ ਦਾ ਸਮਰਥਨ ਕਰਨਗੇ। ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨਾਲ ਜਦੋਂ ਇਸ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਤਾਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਜੇ ਤੱਕ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਅਤੇ ਸੋਸ਼ਲ ਮੀਡੀਆ ‘ਤੇ ਟਵੀਟ ਜਾਅਲੀ ਹੈ।