
ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਅੱਜ ਇਥੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ ਸੈਸ਼ਨ..
ਫ਼ਰੀਦਕੋਟ (ਲਖਵਿੰਦਰ ਸਿੰਘ ਹਾਲੀ) : ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਅੱਜ ਇਥੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ ਸੈਸ਼ਨ ਜੱਜ ਫ਼ਰੀਦਕੋਟ ਕਰ ਰਹੇ ਸਨ ਜਿੰਨਾਂ ਦੀ ਕੁਝ ਸਮਾਂ ਪਹਿਲਾਂ ਬਦਲੀ ਹੋ ਗਈ ਸੀ।
File Photo
ਕਾਰਜਕਾਰੀ ਸੈਸ਼ਨ ਜੱਜ ਨੇ ਇਸ ਮਾਮਲੇ ਵਿਚ ਹਾਜ਼ਰ ਹੋਏ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਹਾਜ਼ਰੀ ਲਾਉਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 6 ਮਾਰਚ ਤਕ ਮੁਲਤਵੀ ਕਰ ਦਿਤੀ।
File Photo
ਅੱਜ ਅਦਾਲਤੀ ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਵੀ ਹਾਜ਼ਰ ਸਨ। ਅੱਜ ਸੁਣਵਾਈ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ ਅਤੇ ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਅਦਾਲਤਾਂ ਵਿਚ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤਾ ਗਿਆ ਸੀ।
File Photo
ਪਿਛਲੇ ਤਿੰਨ ਮਹੀਨਿਆਂ ਤੋਂ ਇਨ੍ਹਾਂ ਦੋਹਾਂ ਮਾਮਲਿਆਂ 'ਤੇ ਸੁਣਵਾਈ ਦੀ ਪ੍ਰਕਿਰਿਆ ਅੱਗੇ ਨਹੀਂ ਤੁਰੀ ਕਿਉਂਕਿ ਸੈਸ਼ਨ ਜੱਜ ਹਰਪਾਲ ਸਿੰਘ ਦੀ ਬਦਲੀ ਤੋਂ ਬਾਅਦ ਅਜੇ ਤਕ ਫ਼ਰੀਦਕੋਟ ਵਿਚ ਨਵਾਂ ਸੈਸ਼ਨ ਜੱਜ ਨਹੀਂ ਆਇਆ। ਮਾਰਚ ਦੇ ਪਹਿਲੇ ਹਫ਼ਤੇ ਫ਼ਰੀਦਕੋਟ ਨੂੰ ਨਵਾਂ ਸੈਸ਼ਨ ਜੱਜ ਮਿਲਣ ਦੀ ਸੰਭਾਵਨਾ ਹੈ।