ਬਰਗਾੜੀ ਜਾਂਚ ਮਾਮਲੇ 'ਚ CBI ਨੂੰ ਵੱਡਾ ਝਟਕਾ
Published : Feb 20, 2020, 5:05 pm IST
Updated : Feb 26, 2020, 4:09 pm IST
SHARE ARTICLE
File
File

ਬਰਗਾੜੀ ਮਾਮਲੇ ਦੀ ਮੁੜ ਜਾਂਚ ਲਈ ਪਾਈ ਪਟੀਸ਼ਨ ਖ਼ਾਰਿਜ 

ਫ਼ਰੀਦਕੋਟ- ਬਰਗਾੜੀ ਜਾਂਚ ਮਾਮਲੇ 'ਚ CBI ਨੂੰ ਵੱਡਾ ਝਟਕਾ ਲੱਗਿਆ, ਦੱਸ ਦਈਏ ਕਿ CBI ਵਲੋਂ ਸੁਪ੍ਰੀਮ ਕੋਰਟ ‘ਚ ਬਰਗਾੜੀ ਮਾਮਲੇ ਦੀ ਮੁੜ ਜਾਂਚ ਲਈ ਪਟੀਸ਼ਨ ਪਾਈ ਗਈ ਸੀ। ਜਿਸ ਨੂੰ ਸੁਪਰੀਮ ਕੋਰਟ ਵਲੋਂ ਖਾਰਿਜ ਕਰ ਦਿੱਤਾ ਗਿਆ।  ਹੁਣ ਪੰਜਾਬ ਸਰਕਾਰ ਵਲੋਂ ਬਣਾਈ ਗਈ SIT ਇਸ ਮਾਮਲੇ ਦੀ ਜਾਂਚ ਕਰੇਗੀ। 

FileFile

ਤੁਹਾਨੂੰ ਦੱਸ ਦਈਏ ਕਿ CBI ਵਲੋਂ ਪਹਿਲਾਂ ਇਸ ਮਾਮਲੇ ਨੂੰ ਲੈਕੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਜਾ ਚੁੱਕੀ ਹੈ। CBI ਨੇ ਕੋਈ ਵੀ ਸਬੂਤ ਇਸ ਮਾਮਲੇ ਵਿੱਚ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਇਹ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਸੀ। ਦੱਸ ਦਈਏ ਕਿ 2015 ਵਿੱਚ ਬਰਗਾੜੀ ਵਿਖੇ ਸਿੱਖਾਂ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। 

FileFile

ਜਿਨ੍ਹਾਂ ਉੱਤੇ ਪੁਲਿਸ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਅਤੇ ਇਸ ਗੋਲੀਬਾਰੀ ਵਿਚ 2 ਸਿੱਖ ਸ਼ਹੀਦ ਹੋ ਗਏ ਸੀ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ। ਅਤੇ ਇਸ ਮਾਮਲੇ ਦੇ ਨਤੀਜੇ ਇਹ ਵੀ ਨਿਕਲੇ ਕਿ ਅਕਾਲੀ ਦਲ ਨੂੰ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ। 

Supreme CourtFile

ਦੂਜੇ ਪਾਸੇ ਬਹਿਬਲ ਕਲਾਂ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਸੀਬੀਆਈ ਸੁਪਰੀਮ ਕੋਰਟ 'ਚ ਕੇਸ ਹਾਰ ਗਈ ਹੈ।

Captain amarinder singh cabinet of punjabFile

ਹੁਣ ਇਨ੍ਹਾਂ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਹੀ ਕਰੇਗੀ। ਹਾਂਲਾਕਿ ਸੀਬੀਆਈ ਨੇ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਮੁਹਾਲੀ ਅਦਾਲਤ ਨੂੰ ਦਿੱਤੀ ਸੀ। ਕੈਪਟਨ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦ ਹੀ ਅਸੀਂ ਆਪ ਕੱਢਾਂਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement