
ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਲਾਏ ‘ਕਿਸਾਨ ਏਕਤਾ ਜ਼ਿੰਦਾਬਾਦ’ ਦੇ ਨਾਅਰੇ
ਗੁਰਦਾਸਪੁਰ (ਨੀਤਿਨ ਲੁਥਰਾ) : ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਜੋਸ਼ ਵਧਾਉਣ ਲਈ ਭਾਰੀ ਗਿਣਤੀ ਵਿਚ ਕਿਸਾਨ ਲਗਾਤਾਰ ਦਿੱਲੀ ਰਵਾਨਾ ਹੋ ਰਹੇ ਹਨ। ਇਸ ਦੇ ਚਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਉਧਾਨਵਾਲ ਤੋਂ ਵੀ 50 ਟਰਾਲੀਆਂ ਵਿਚ ਕਿਸਾਨਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ।
Farmers
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਰਸਤੇ 'ਚ ਹੋਰ ਟਰਾਲੀਆਂ ਜੁੜਨ ਨਾਲ ਕਰੀਬ 500 ਟਰਾਲੀਆਂ ਦਿੱਲੀ ਪਹੁੰਚਣਗੀਆਂ। ਇਹਨਾਂ ਵਿਚ ਨੌਜਵਾਨਾਂ ਤੋਂ ਇਲਾਵਾ ਬੱਚੇ ਅਤੇ ਬਜ਼ੁਰਗ ਕਿਸਾਨ ਵੀ ਸ਼ਾਮਲ ਸਨ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ‘ਕਿਸਾਨ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।
Farmers
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹਨਾਂ ਦੇ 5 ਜਥੇ ਦਿੱਲੀ ਜਾ ਚੁੱਕੇ ਹਨ। ਇਹ ਛੇਵਾਂ ਜਥਾ ਦਿੱਲੀ ਜਾ ਰਿਹਾ ਹੈ। ਉਹਨਾਂ ਨੇ ਹੋਰ ਕਿਸਾਨਾਂ ਨੂੰ ਵੀ ਜਾਣ ਦੀ ਅਪੀਲ ਕੀਤੀ। ਕਿਸਾਨਾਂ ਦਾ ਕਹਿਣਾ ਹੈ ਉਹਨਾਂ ਵੱਲੋਂ ਯੋਜਨਾ ਬਣਾ ਕੇ ਲੜੀਵਾਰ ਕਿਸਾਨਾਂ ਦੇ ਜਥੇ ਦਿੱਲੀ ਭੇਜੇ ਜਾ ਰਹੇ ਹਨ। ਹਰ 10 ਦਿਨ ਬਾਅਦ ਕਿਸਾਨਾਂ ਦਾ ਜਥਾ ਦਿੱਲੀ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨ ਖਾਣ-ਪੀਣ ਅਤੇ ਰਹਿਣ ਦਾ ਸਮਾਨ ਵੀ ਨਾਲ ਲੈ ਕੇ ਜਾ ਰਹੇ ਹਨ।
Farmers
ਕਿਸਾਨਾਂ ਦਾ ਕਹਿਣਾ ਹੈ ਕਿ ਸੰਘਰਸ਼ ਵਿਚ ਮੌਜੂਦ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਥਾਨਕ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਜਿੰਨੇ ਮਰਜ਼ੀ ਸਮੇਂ ਲਈ ਸੰਘਰਸ਼ ਕਰਨਾ ਪਵੇ, ਉਹ ਇਸ ਦੇ ਲ਼ਈ ਤਿਆਰ ਹਨ। ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਵੀ ਵਾਪਸ ਮੁੜਨਗੇ। ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦਾ ਪੂਰਾ ਸਾਥ ਮਿਲ ਰਿਹਾ ਹੈ।