ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ 'ਚ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ
Published : Feb 20, 2021, 6:51 pm IST
Updated : Feb 20, 2021, 7:23 pm IST
SHARE ARTICLE
Captain and Majithia
Captain and Majithia

ਕੇਂਦਰ ਨੂੰ ਆਖਿਆ ਕਿ ਉਹ ਆਤਮ ਹੱਤਿਆ ਕਰਨ ਵਾਲਿਆਂ ਵੱਲੋਂ ਕੀਤੀ ਮੰਗ ਅਨੁਸਾਰ ਕਾਲੇ ਕਾਨੂੰਨ ਰੱਦ ਕਰੇ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਸੂਹਾ ਵਿਚ ਪਿਓ ਪੁੱਤਰ ਵੱਲੋਂ ਕਰਜ਼ਾ ਮੁਆਫ ਨਾ ਕਰਨ ਕਾਰਨ ਆਤਮ ਹੱਤਿਆ ਕਰਨ ਦੇ ਮੱਦੇਨਜ਼ਰ  ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਾਏ ਝੂਠੇ ਲਾਅਰੇ ਤੇ ਧੋਖਾਧੜੀ ਹੁਣ ਬੇਨਕਾਬ ਹੋ ਚੁੱਕੀ ਹੈ।

Captain Amarinder SinghCaptain Amarinder Singh

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨ ਤੁਰੰਤ ਰੱਦ ਕਰੇ ਤੇ ਪਾਰਟੀ ਨੇ ਕਿਹਾ ਕਿ ਜਗਤਾਰ ਸਿੰਘ ਤੇ ਕਿਰਪਾਲ ਸਿੰਘ ਨੇ ਆਤਮ ਹੱਤਿਆ ਕਰਨ ਵੇੇਲੇ ਲਿਖੇ ਸੁਸਾਇਡ ਨੋਟ ਵਿਚ ਸਪਸ਼ਟ ਲਿਖਿਆ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨ ਭਾਈਚਾਰੇ ਦੀ ਆਵਾਜ਼ ਸੁਣਨ ਤੋਂ ਇਨਕਾਰ ਹੋਣ ਕਾਰਨ ਦੁਖੀ ਹੋਕੇ ਇਹ ਕਦਮ ਚੁੱਕ ਰਹੇ ਹਨ।

Bikram MajithiaBikram Majithia

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਥੇ ਦੱਸਿਆ ਕਿ ਪਿਓ ਪੁੱਤਰ ਦੋਹਾਂ  ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁਟਕਾ ਸਾਹਿਬ ਤੇ ਦਸਮ ਪਿਤਾ  ਦੀ ਝੂਠੀ ਸਹੁੰ ਚੁੱਕਣ ਨੂੰ ਬੇਨਕਾਬ ਕੀਤਾ ਹੈ ਤੇ ਨਾਲ ਹੀ ਕਿਹਾ ਕਿ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ’ਤੇ ਕਿਸਾਨਾਂ ਦੇ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਝੁਠਾ ਵਾਅਦਾ ਕਰਨ ਦਾ ਵੀ ਦੋਸ਼ ਲਗਾਇਆ।

Kissan AndolanKissan 

ਉਹਨਾਂ ਕਿਹਾ ਕਿ ਜੋ ਕਿਸਾਨ ਇਕ ਏਕੜ ਜ਼ਮੀਨ ਦੇ ਹੀ ਮਾਲਕ ਹਨ, ਉਹਨਾਂ ਵੱਲੋਂ ਆਤਮ ਹੱਤਿਆ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੇ ਉਹਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਸਰਕਾਰ ਇਹ ਝੂਠਾ ਦਾਅਵਾ ਕਰਰਹੀ ਹੈ ਕਿ ਉਸਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ।

Shiromani Akali DalShiromani Akali Dal

ਉਹਨਾ ਕਿਹਾ ਕਿ ਇਹ ਆਧਾਰ ਹੀ ਪੰਜਾਬ ਕਾਂਗਰਸ ਪ੍ਰਧਾਨ ਦੇ ਖਿਲਾਫ ਕੇਸ ਦਰਜ ਕਰਨ ਲਈ ਹੀ ਕਾਫੀ ਹੈ ਕਿਉਂਕਿ ਉਹਨਾਂ ਦੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਝੂਠਾ ਵਾਅਦਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਸੈਂਕੜੇ ਕਿਸਾਨਾਂ ਨੇ ਆਤਮ ਹੱਤਿਆਵਾਂ ਕੀਤੀਆਂ ਹਨ ਕਿਉਂਕਿ ਕਾਂਗਰਸ ਸਰਕਾਰ ਨੇ ਉਹਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ।

Captain Amrinder SinghCaptain Amrinder Singh

ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ। ਅੰਕੜਾ ਜੋ 900 ਨੁੰ ਛੂਹ ਚੁੱਕਾ ਹੈ, ਉਹ ਮਾਸੁਮ ਕਿਸਾਨਾਂ ਨਾਲ ਧੋਖੇ ਦਾ ਸਬੂਤ ਹੈ। ਉਹਨਾਂ ਕਿਹਾ ਕਿ ਅਸੀਂ ਇਸ ਧੋਖੇਬਾਜ਼ ਸਰਕਾਰ ਨੂੰ ਵਿਧਾਨ ਸਭਾ ਦੇ ਆਉਂਦੇ ਬਜਟ ਸੈਸ਼ਨ ਵਿਚ ਸਿੱਧੇ ਹੋਕੇ ਟਕਰਾਂਗੇ ਤੇ ਉਸਨੂੰ  ਸੂਬੇ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਾਂਗੇ। ਸ੍ਰੀ ਮਜੀਠੀਆ ਨੇ ਕੇਂਰਦਰ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨ ਭਾਈਚਾਰੇ ਨਾਲ ਬਦਸਲੂਕੀਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਹੁਣ ਤੱਕ 165 ਤੋਂ ਵਧੇਰੇ ਕਿਸਾਨਾਂ ਨੇ ਸ਼ਹਾਦਤ ਦੇ ਦਿੱਤੀ ਹੈ ਪਰ ਇੰਨੀਆਂ ਮੌਤਾਂ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਸਮਝੌਤਾ ਕਰਨ ਨੂੰ ਤਿਆਰ ਨਹੀਂ ਹੈ।

Captain Amarinder SinghCaptain Amarinder Singh

 ਉਹਨਾਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਖਿਲਾਫ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਗਤਾਰ ਸਿੰਘ ਤੇ ਕਿਰਪਾਨ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਖੜ੍ਹੇਗਾ ਤੇ ਅਸੀਂ ਬਿਨਾਂ ਰੁਕਾਵਟ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਰਹਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement