
ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਇਕ ਵਾਰ ਫਿਰ ਹੁਕਮ ਜਾਰੀ
ਕੋਟਕਪੂਰਾ, 19 ਫ਼ਰਵਰੀ (ਗੁਰਿੰਦਰ ਸਿੰਘ): ਇਲਾਕਾ ਮੈਜਿਸਟ੍ਰੇਟ ਏਕਤਾ ਉਪਲ ਦੀ ਅਦਾਲਤ ਨੇੇ ਸਾਬਕਾ ਡੀਜੀਪੀ ਸੁਮੇਧ ਸੈਣੀ ਵਲੋਂ ਲਾਈਆਂ ਗਈਆਂ ਅਰਜ਼ੀਆਂ ਨੂੰ ਰੱਦ ਕਰਨ ਦਾ ਹੁਕਮ ਸੁਣਾਉਂਦਿਆਂ ਸੈਣੀ ਨੂੰ 26 ਮਾਰਚ ਲਈ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿਤੇ ਹਨ |
ਪ੍ਰਾਪਤ ਜਾਣਕਾਰੀ ਅਨੁਸਾਰ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਹੋਏ ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਵਿਚ ਮੁੁਅੱਤਲੀ ਅਧੀਨ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸ.ਪੀ. ਬਲਜੀਤ ਸਿੰਘ ਸਿੱਧੂ, ਡੀਐਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਉ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰਨ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁਧ ਕੋਟਕਪੂਰਾ ਗੋਲੀਕਾਂਡ ਦੀ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਉਸ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਕੇ ਸਪਲੀਮੈਂਟਰੀ ਚਲਾਨ ਅਦਾਲਤ ਵਿਚ ਪੇਸ਼ ਕਰ ਦਿਤਾ ਸੀ ਜਿਸ ਵਿਚ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿਤੇ ਸਨ ਪਰ ਉਹ ਅਦਾਲਤ ਸਾਹਮਣੇ ਪੇਸ਼ ਨਹੀ ਹੋਏ ਸਨ ਅਤੇ ਹੁਣ ਸਾਬਕਾ ਡੀਜੀਪੀ ਨੂੰ ਹਦਾਇਤ ਕੀਤੀ ਹੈ ਕਿ ਉਹ ਅਦਾਲਤ ਸਾਹਮਣੇ 26 ਮਾਰਚ ਨੂੰ ਪੇਸ਼ ਹੋਵੇ | ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਉਸ ਵਿਰੁਧ ਪੇਸ਼ ਹੋਏ ਚਲਾਨ ਵਿਚ ਤਿੰਨ ਅਰਜ਼ੀਆਂ ਦਿਤੀਆਂ ਸਨ ਪਰ ਉਹ ਆਪ ਖ਼ੁਦ ਅਦਾਲਤ ਵਿਚ ਪੇਸ਼ ਨਹੀ ਹੋimageਏ | ਉਧਰ ਸੁਮੇਧ ਸੈਣੀ ਨੇ ਅਪਣੀ ਗਿ੍ਫ਼ਤਾਰੀ 'ਤੇ ਰੋਕ ਲਵਾਉਣ ਲਈ ਅਗਾੳਾੁ ਜ਼ਮਾਨਤ ਦੀ ਅਰਜ਼ੀ ਸੈਸ਼ਨ ਕੋਰਟ ਵਿਚ ਲਾ ਦਿਤੀ, ਜੋ ਅਜੇ ਤਕ ਵਿਚਾਰ ਅਧੀਨ ਹੈ | ਇਸ ਦੌਰਾਨ ਐਸ.ਆਈ.ਟੀ. ਨੇ ਸੁਮੇਧ ਸੈਣੀ ਵਿਰੁਧ ਗ੍ਰਹਿ ਵਿਭਾਗ ਪਾਸੋਂ ਉਸ ਵਿਰੁਧ ਕੇਸ ਚਲਾਉਣ ਲਈ ਦਿਤੀ ਮਨਜ਼ੂਰੀ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕਰ ਦਿਤਾ |