ਚੰਡੀਗੜ੍ਹ ਮਹਾਪੰਚਾਇਤ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ, ਕਿਹਾ ਹੁਣ ਪਿੱਛੇ ਨਹੀਂ ਹਟਾਂਗੇ
Published : Feb 20, 2021, 6:12 pm IST
Updated : Feb 20, 2021, 6:12 pm IST
SHARE ARTICLE
Joginder singh ugrahan
Joginder singh ugrahan

ਚੰਡੀਗੜ੍ਹ ਵਿਖੇ ਕਿਸਾਨ ਮਹਾਪੰਚਾਇਤ

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦੌਰਾਨ ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿਖੇ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ।  ਮਹਾਪੰਚਾਇਤ ਵਿਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਜੰਗ ਜਾਰੀ ਰੱਖਣ ਲਈ ਕਿਹਾ।

Joginder singh Joginder singh ugrahan

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਨਾ ਤਾਂ ਅਸੀਂ ਡਰਾਂਗੇ ਤੇ ਨਾ ਹੀ ਪਿੱਛੇ ਹਟਾਂਗੇ। ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਇਹ ਸੰਘਰਸ਼ ਜਾਰੀ ਰਹੇਗਾ।ਇਸ ਤੋਂ ਇਲ਼ਾਵਾ ਮਹਾਪੰਚਾਇਤ ਵਿਚ ਕਿਸਾਨ ਆਗੂਆਂ ਨੇ ਖੇਤੀ ਕਾਨੂੰਨਾਂ ਤੋਂ ਇਲਾਵਾ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ ਵੀ ਚੁੱਕਿਆ।

Kisan Mahapanchayat ChandigarhKisan Mahapanchayat Chandigarh

ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਵੀ ਲਿਆ ਮਹਾਪੰਚਾਇਤ ਚ ਹਿੱਸਾ

ਦੱਸ ਦਈਏ ਕਿ ਮਹਾਪੰਚਾਇਤ ਵਿਚ ਵੱਡੀ ਗਿਣਤੀ ਵਿਚ ਨੌਜਵਾਨ,ਔਰਤਾਂ, ਬਜ਼ੁਰਗ ਅਤੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਹਿੱਸਾ ਲਿਆ। ਕਿਸਾਨਾਂ ਦੀ ਮਹਾਪੰਚਾਇਤ 'ਚ ਜਿੱਥੇ ਚੰਡੀਗੜ੍ਹ ਦੇ ਨੇੜਲੇ ਪਿੰਡਾਂ ਤੋਂ ਪੰਚਾਇਤਾਂ ਅਤੇ ਵੱਡੀ ਗਿਣਤੀ 'ਚ ਸ਼ਹਿਰੀ ਲੋਕ ਪਹੁੰਚੇ, ਉੱਥੇ ਹੀ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਵੀ ਇੱਥੇ ਪਹੁੰਚੇ ।

Kisan Mahapanchayat ChandigarhKisan Mahapanchayat Chandigarh

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤਾ ਜਾ ਰਿਹਾ ਮਹਾਪੰਚਾਇਤ ਦਾ ਆਯੋਜਨ

ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੇ ਚਲਦੇ ਹੁਣ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕਿਸਾਨ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਰਿਆਣਾ, ਯੂਪੀ ਅਤੇ ਰਾਜਸਥਾਨ ਤੋਂ ਬਾਅਦ ਪੰਜਾਬ ਵਿਚ ਜਗਰਾਓਂ ਵਿਖੇ ਮਹਾਪੰਚਾਇਤ ਹੋਈ। ਇਹਨਾਂ ਮਹਾਪੰਚਾਇਤਾਂ ਵਿਚ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement