
ਚੰਡੀਗੜ੍ਹ 'ਚ ਸ਼ੁਰੂ ਹੋਣ ਜਾ ਰਹੀ ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੀ ਸਖ਼ਤੀ ਦੇਖਣ ਨੂੰ ਮਿਲੀ।
ਚੰਡੀਗੜ੍ਹ: ਕੇਂਦਰ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਵੱਖ ਵੱਖ ਸੂਬਿਆਂ 'ਚ ਕਿਸਾਨਾਂ ਵੱਲੋਂ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਪਹਿਲਾਂ ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਗਿਆ ਸੀ। ਹੁਣ ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿੱਚ ਮਹਾਪੰਚਾਇਤ ਹੋ ਰਹੀ ਹੈ।
farmer Mahapanchayat
ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ,ਔਰਤਾਂ, ਬਜ਼ੁਰਗ ਅਤੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਹਿੱਸਾ ਲਿਆ। ਕਿਸਾਨਾਂ ਦੀ ਮਹਾਪੰਚਾਇਤ 'ਚ ਜਿੱਥੇ ਚੰਡੀਗੜ੍ਹ ਦੇ ਲਾਗਲੇ ਪਿੰਡਾਂ ਤੋਂ ਪੰਚਾਇਤਾਂ ਅਤੇ ਵੱਡੀ ਗਿਣਤੀ 'ਚ ਸ਼ਹਿਰੀ ਲੋਕ ਵੀ ਪੁੱਜੇ ਉੱਥੇ ਹੀ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਵੀ ਪਹੁੰਚ ਗਏ ਹਨ। ਇਸ ਵਿਚਕਾਰ ਚੰਡੀਗੜ੍ਹ 'ਚ ਸ਼ੁਰੂ ਹੋਣ ਜਾ ਰਹੀ ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੀ ਸਖ਼ਤੀ ਦੇਖਣ ਨੂੰ ਮਿਲੀ।
Farmers
ਮਹਾਪੰਚਾਇਤ 'ਚ ਸ਼ਾਮਿਲ ਹੋਣ ਜਾ ਰਹੇ ਟਰੈਕਟਰਾਂ ਦੇ ਕੁਝ ਥਾਈਂ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਦੀ ਸੂਚਨਾ ਮਿਲੀ, ਜਿਸ ਮਗਰੋਂ ਪ੍ਰਬੰਧਕਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਦੀ ਗੱਲ ਕਹੀ ਜਾ ਰਹੀ ਹੈ।ਇਹ ਮਹਾਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।
POLICE