
ਉਨ੍ਹਾਂ ਪੰਜਾਬੀ ਬੋਲੀ ਦੇ ਪੱਖ ਵਿੱਚ ਵਿਦਿਆਰਥੀਆਂ ਅਤੇ ਨੌਜਵਾਨ ਵਰਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਚੰਡੀਗੜ੍ਹ: ਪੰਜਾਬੀ ਵਿਕਾਸ ਮੰਚ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਗਰੁੱਪ ਅਤੇ ਹੋਰ ਸੰਸਥਾਵਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ ਤੀਹ ਵਿੱਚੋਂ ਸੈਕਟਰ ਬਾਈ ਤਕ ਪੰਜਾਬੀ ਬੋਲੀ ਦੇ ਪੱਖ ਵਿੱਚ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਤਬਾਹ ਕਰ ਸਕਦਾ ਹੈ। ਉਨ੍ਹਾਂ ਪੰਜਾਬੀ ਬੋਲੀ ਦੇ ਪੱਖ ਵਿੱਚ ਵਿਦਿਆਰਥੀਆਂ ਅਤੇ ਨੌਜਵਾਨ ਵਰਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
protest
ਵਿਦਿਆਰਥੀ ਆਗੂ ਅਮਨਦੀਪ ਕੌਰ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੀਤੀ ਹੈ ਕਿ ਇੱਕ ਦੇਸ਼, ਇੱਕ ਖੇਤੀ ਇਕ ਧਰਮ ਅਤੇ ਇੱਕ ਬੋਲੀ ਹੋਵੇ। ਜਿਸ ਕਾਰਨ ਚੰਡੀਗੜ੍ਹ ਵਿੱਚ ਪੰਜਾਬੀ ਬੋਲੀ ਨੂੰ ਤੇ ਭਾਸ਼ਾ ਨੂੰ ਖੁੱਡੇ ਲਾਈਨ ਲਗਾ ਦਿੱਤਾ ਗਿਆ ਹੈ।
protest
ਅਕਾਲੀ ਆਗੂ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਵਤੀਰੇ ਨੇ ਇਸ ਸਚਾਈ ਤੋਂ ਪਰਦਾ ਚੁੱਕ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਰਗ ਦੇ ਖ਼ਿਲਾਫ਼ ਹੈ ਕਿਉਂਕਿ ਤਿੰਨੇ ਖੇਤੀ ਬਿੱਲਾਂ ਦਾ ਮਾੜਾ ਅਸਰ ਹਰ ਵਰਗ ਉੱਤੇ ਪਵੇਗਾ।