ਦੁਨੀਆਂ ਭਰ ਤੋਂ ਆਉਣ ਵਾਲੇ ਸਿੱਖਾਂ ਨੂੰ  ਪੂਰੀ ਸਹੂਲਤ ਦਿਤੀ ਜਾ ਰਹੀ ਹੈ : ਪਾਕਿ 
Published : Feb 20, 2021, 7:01 am IST
Updated : Feb 20, 2021, 7:01 am IST
SHARE ARTICLE
IMAGE
IMAGE

ਦੁਨੀਆਂ ਭਰ ਤੋਂ ਆਉਣ ਵਾਲੇ ਸਿੱਖਾਂ ਨੂੰ  ਪੂਰੀ ਸਹੂਲਤ ਦਿਤੀ ਜਾ ਰਹੀ ਹੈ : ਪਾਕਿ 


ਇਸਲਾਮਾਬਾਦ, 19 ਫ਼ਰਵਰੀ : ਪਾਕਿਸਤਾਨ ਨੇ ਕਿਹਾ ਹੈ ਕਿ ਉਹ ਭਾਰਤ ਸਮੇਤ ਵਿਸ਼ਵ ਭਰ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ  ਇਥੇ ਉਨ੍ਹਾਂ ਦੇ ਧਾਰਮਕ ਸਥਲਾਂ ਤਕ ਜਾਣ ਲਈ ਪੂਰੀਆਂ ਸਹੂਲਤਾਂ ਮੁਹਈਆ ਕਰਾ ਰਿਹਾ ਹੈ | ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਹ ਟਿੱਪਣੀ ਵੀਰਵਾਰ ਨੂੰ  ਕੀਤੀ | ਇਸ ਤੋਂ ਇਕ ਦਿਨ ਪਹਿਲਾਂ ਭਾਰਤ ਨੇ ਸੁਰੱਖਿਆ ਅਤੇ ਕੋਵਿਡ-19 ਆਦਿ ਦਾ ਜ਼ਿਕਰ ਕਰਦੇ ਹੋਏ ਕਰੀਬ 600 ਸਿੱਖ ਸ਼ਰਧਾਲੂਆਂ ਨੂੰ  ਪਾਕਿਸਤਾਨ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਸੀ | 
ਵਿਦੇਸ਼ ਦਫ਼ਤਰ ਦੇ ਬੁਲਾਰੇ ਜਾਹਿਦ ਹਫੀਜ ਚੌਧਰੀ ਨੇ ਹਫ਼ਤਾਵਾਰੀ ਮੀਡੀਆ ਬ੍ਰੀਫਿੰਗ ਵਿਚ ਕਿਹਾ,''ਪਾਕਿਸਤਾਨ ਭਾਰਤ ਸਮੇਤ ਦੁਨੀਆ ਭਰ ਦੇ ਸਿੱਖ ਯਾਤਰੀਆਂ ਨੂੰ  ਪਾਕਿਸਤਾਨ ਸਥਿਤ ਉਨ੍ਹਾਂ ਦੇ ਧਾਰਮਕ ਸਥਲਾਂ ਦੀ ਯਾਤਰਾ ਲਈ ਵਾਧੂ ਸਹੂਲਤਾਂ ਮੁਹਈਆ ਕਰਾਉਂਦਾ ਹੈ |'' ਉਨ੍ਹਾਂ ਕਿਹਾ ਕਿ ਭਾਰਤ ਨੂੰ  ਵੀ ਸਿੱਖ ਸ਼ਰਧਾਲੂਆਂ ਨੂੰ  ਪਾਕਿਸਤਾਨ ਸਥਿਤ ਉਨ੍ਹਾਂ ਦੇ ਧਾਰਮਕ ਸਥਲਾਂ ਦੀ ਯਾਤਰਾ ਲਈ ਸਹੂਲਤਾਂ ਮੁਹਈਆ ਕਰਾਉਣੀਆਂ ਚਾਹੀਦੀਆਂ ਹਨ | ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪ੍ਰਮੁੱਖ ਸਿੱਖ ਧਾਰਮਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ  ਬੁਧਵਾਰ ਨੂੰ  ਕਿਹਾ ਸੀ ਕਿ ਪਾਕਿਸਤਾਨ ਵਿਚ ਸੁਰੱਖਿਆ ਦੀ ਸਥਿਤੀ ਪ੍ਰਤੀਕੂਲ ਬਣੀ ਹੋਈ ਹੈ ਅਤੇ ਉੱਥੇ ਭਾਰਤੀ ਨਾਗਰਿਕਾਂ ਨੂੰ  ਖ਼ਤਰਾ ਹੈ |    (ਪੀਟੀਆਈ)


 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement