ਦੇਸ਼ ਦੀ ਅਜ਼ਾਦੀ ਦਾ ਮੁੱਢ ਸਿੱਖਾਂ ਨੇ ਬੰਨਿ੍ਹਆ ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ : ਬੀਬੀ ਜਗੀਰ ਕੌ
Published : Feb 20, 2021, 2:05 am IST
Updated : Feb 20, 2021, 2:05 am IST
SHARE ARTICLE
image
image

ਦੇਸ਼ ਦੀ ਅਜ਼ਾਦੀ ਦਾ ਮੁੱਢ ਸਿੱਖਾਂ ਨੇ ਬੰਨਿ੍ਹਆ ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ : ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀਆਂ ਇਤਿਹਾਸਕ ਕਿਤਾਬਾਂ

ਅੰਮ੍ਰਿਤਸਰ, 19 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਦੁਬਾਰਾ ਪੱਤਰ ਲਿਖ ਕੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਦਾ ਸੈੱਟ ਭੇਜਿਆ ਹੈ। ਬੀਬੀ ਜਗੀਰ ਕੌਰ ਨੇ ਅਪਣੇ ਪੱਤਰ ਵਿਚ ਲਿਖਿਆ ਹੈ ਕਿ ਸਿੱਖਾਂ ਨੇ ਕੁਰਬਾਨੀਆਂ ਦੁਆਰਾ ਦੇਸ਼ ਦੀ ਅਜ਼ਾਦੀ ਦੀ ਨੀਂਹ ਰੱਖੀ, ਪਰ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ। ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਨੂੰ ਭਾਰਤ ਸਰਕਾਰ ਵਲੋਂ ਰੋਕਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਜ਼ਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਮਗਰੋਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜਿਆ ਸੀ। ਇਸ ਸਾਕੇ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨਿ੍ਹਆ ਸੀ, ਜਿਸ ਮਗਰੋਂ ਮਹਾਤਮਾ ਗਾਂਧੀ ਨੂੰ ਵੀ ਕਹਿਣਾ ਪਿਆ ਸੀ ਕਿ ਦੇਸ਼ ਦੀ ਅਜ਼ਾਦੀ ਦੀ ਅੱਧੀ ਲੜਾਈ ਜਿੱਤੀ ਗਈ ਹੈ। ਸਿੱਖਾਂ ਦਾ ਇਹ ਇਤਿਹਾਸ ਅੱਖੋਂ ਓਹਲੇ ਕਰ ਕੇ ਭਾਰਤ ਸਰਕਾਰ ਨੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕਿਆ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਦੇਸ਼ ਭਗਤ ਸਿੱਖ ਸ਼ਹੀਦਾਂ ਦਾ ਵੀ ਅਪਮਾਨ ਹੈ। ਅਜ਼ਾਦੀ ਦਾ ਅਧਾਰ ਬਣੇ ਸਿੱਖਾਂ ਦੇ ਇਸ ਕੁਰਬਾਨੀਆਂ ਭਰੇ ਸਾਕਿਆਂ ਨੂੰ ਦਰਸਾਉਂਦੇ ਇਤਿਹਾਸ ਨਾਲ ਸਬੰਧਤ ਉਕਤਾਂ ਨੂੰ ਕਿਤਾਬਾਂ ਭੇਜੀਆਂ ਜਾ ਰਹੀਆਂ ਹਨ। ਇਹ ਪੱਤਰ ਅਤੇ ਕਿਤਾਬਾਂ ਦੇ ਸੈੱਟ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪੱਧਰ ਦੇ ਅਧਿਕਾਰੀ ਜਾਣਗੇ, ਇਹ ਇਤਿਹਾਸਕ ਕਿਤਾਬਾਂ ਭੇਜਣ ਦਾ ਮੰਤਵ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਣਾ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ ਹੋ ਰਹੇ ਸਮਾਗਮਾਂ ਵਿਚ ਸੰਗਤਾਂ ਦੀ ਸ਼ਮੂਲੀਅਤ ਕਿਉਂ ਜ਼ਰੂਰੀ ਹੈ। ਭਾਰਤ ਸਰਕਾਰ ਨੂੰ ਅਜੇ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ 21 ਫ਼ਰਵਰੀ ਵਾਲੇ ਸਮਾਗਮ ਦਾ ਹਿੱਸਾ ਬਣਨ ਲਈ ਸੰਗਤ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਹੋਰ ਮੌਜੂਦ ਸਨ।
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement