ਬਰਨਾਲਾ ’ਚ ਚੋਰਾਂ ਦੇ ਬੁਲੰਦ ਹੌਂਸਲੇ, DC ਅਤੇ SSP ਦੇ ਨੇੜਲੇ ਸੇਵਾ ਕੇਂਦਰ ’ਚ ਕੀਤੀ ਚੋਰੀ
Published : Feb 20, 2021, 6:44 pm IST
Updated : Feb 20, 2021, 6:44 pm IST
SHARE ARTICLE
Thieves
Thieves

ਬਰਨਾਲਾ ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਕਿੰਨੇ ਬੁਲੰਦ ਹਨ ਇਸਦਾ ਅੰਦਾਜ਼ਾ...

ਬਰਨਾਲਾ: ਬਰਨਾਲਾ ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਕਿੰਨੇ ਬੁਲੰਦ ਹਨ ਇਸਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਚੋਰਾਂ ਨੇ ਸ਼ਹਿਰ ਦੀ ਪੁਲਿਸ ਸੁਰੱਖਿਆ ਵਾਲੀ ਡੀਸੀ ਕੰਪਲੈਕਸ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਬੀਤੀ ਰਾਤ ਚੋਰਾਂ ਵਲੋਂ ਡੀਸੀ ਅਤੇ ਐਸਐਸਪੀ ਦਫ਼ਤਰ ਦੇ ਬਿਲਕੁਲ ਨਾਲ ਵਾਲੀ ਸੇਵਾ ਕੇਂਦਰ ਦੀ ਇਮਾਰਤ ਵਿੱਚ ਬੜੇ ਆਰਾਮ ਨਾਲ ਚੋਰੀ ਕੀਤੀ ਗਈ ਹੈ।

Guna People Caught bike thievesthieves

ਚੋਰ ਹਨੇਰੇ ਵਿੱਚ ਸੇਵਾ ਕੇਂਦਰ ਦੀ ਇਮਾਰਤ ਵਿੱਚ ਏਸੀ ਦੀ ਖਿੜਕੀ ਦੇ ਰਸਤੇ ਦਾਖ਼ਲ ਹੋਏ ਅਤੇ ਸੇਵਾ ਕੇਂਦਰ ਵਿੱਚ ਲੱਗੀ ਨਕਦੀ ਦੀ ਤਿਜ਼ੋਰੀ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਵਿੱਚ ਨਾਕਾਮ ਰਹਿਣ ’ਤੇ ਚੋਰਾਂ ਵਲੋਂ ਕੰਪਿਊਟਰ ਦੀਆਂ 4 ਐਲਈਡੀ ਅਤੇ ਇੱਕ ਆਧਾਰ ਕਾਰਡ ਵਾਲੀ ਕਿੱਟ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਸਵੇਰ ਹੋਣ ’ਤੇ ਲੱਗਿਆ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 Thieves who entered the showroom Thieves

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਮੈਨੇਜਰ ਰਮਨਦੀਪ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਸਕਿਉਰਟੀ ਗਾਰਡ ਨੇ ਉਹਨਾਂ ਨੂੰ ਦੱਸਿਆ ਕਿ ਸੇਵਾ ਕੇਂਦਰ ਵਿੱਚ ਚੋਰੀ ਹੋਈ ਹੈ। ਜਿਸ ਤੋਂ ਬਾਅਦ ਉਹਨਾਂ ਵਲੋਂ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ। ਜਿਸ ਵਿੱਚ ਚੋਰ ਵਲੋਂ ਚੋਰੀ ਕਰਨ ਦੀ ਘਟਨਾ ਸਾਫ਼ ਤੌਰ ’ਤੇ ਦਿਖਾਈ ਦੇ ਰਹੀ ਹੈ। ਚੋਰ ਵਲੋਂ ਚਾਰ ਐਲਈਡੀ ਅਤੇ ਇੱਕ ਆਧਾਰ ਮਸ਼ੀਨ ਕਿੱਟ ਚੋਰੀ ਕੀਤੀ ਗਈ ਹੈ। ਜਦੋਂ ਕਿ ਨਕਦੀ ਕੈਸ਼ ਚੋਰੀ ਹੋਣ ਤੋਂ ਬਚਾਅ ਰਿਹਾ ਹੈ। 

Guna People Caught bike thieves Thieves

ਉਧਰ ਇਸ ਸਬੰਧੀ ਜਾਂਚ ਪੁਲਿਸ ਅਧਿਕਾਰੀ ਐਸਐਚਓ ਗੁਰਮੇਲ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਦੇ ਕਰਮਚਾਰੀਆਂ ਦੇ ਬਿਆਨ ਦੇ ਆਧਾਰ ’ਤੇ ਐਫ਼ਆਈਆਰ ਦਰਜ਼ ਕਰ ਲਈ ਗਈ ਹੈ। ਸੀਸੀਟੀਵੀ ਕੈਮਰੇ ਦੀ ਫ਼ੁਟੇਜ਼ ਦੇ ਆਧਾਰ ’ਤੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement