ਵਿਆਹ ਦੇ ਦੋ ਹਫ਼ਤੇ ਬਾਅਦ ਨੌਜਵਾਨ ਦੀ ਨਹਿਰ ਵਿਚ ਤੈਰਦੀ ਮਿਲੀ ਲਾਸ਼
Published : Feb 20, 2021, 1:36 pm IST
Updated : Feb 20, 2021, 1:42 pm IST
SHARE ARTICLE
death
death

ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਵਿਅਕਤੀਆਂ ਤੇ ਗਹਿਰੀ ਸਾਜਿਸ਼ ਰਚਣ ਦੇ ਲਾਏ ਇਲਜ਼ਾਮ

ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।

deaddead

ਪਿੰਡ ਬਹਾਦਰਕੇ ਤੋਂ  ਵੀ ਹੈਰਾਨ ਕਰਨ  ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਸਰਬਜੀਤ ਸਿੰਘ ਜੂਬਾ ਦੀ ਨਹਿਰ ’ਚ ਤੈਰਦੀ ਲਾਸ਼ ਮਿਲੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਡੁੱਬਣ ਵਾਲੇ 23 ਸਾਲਾ ਨੌਜਵਾਨ ਦੀ ਜਲੰਧਰ ਜ਼ਿਲ੍ਹੇ ਦੇ ਪਿੰਡ ਭੋਡੇ ਦੀ ਕੁੜੀ ਕੁਲਵਿੰਦਰ ਕੌਰ ਨਾਲ ਦੋ ਹਫਤੇ ਪਹਿਲਾਂ ਵਿਆਹ ਹੋਇਆ ਸੀ।

Death Death

ਨੌਜਵਾਨ ਦੀ ਪਾਣੀ ਵਿਚ ਡੁੱਬ ਕੇ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਨਾਲ ਹੀ ਪਿੰਡ ਵਿਚ ਸੋਗ ਦੀ ਲਹਿਰ ਹੈ।  

Canal Canal

ਪਰਿਵਾਰਕ ਮੈਂਬਰਾਂ ਨੇ ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਵਿਖੇ ਦਰਖਾਸਤ ਦਿੱਤੀ ਅਤੇ ਕਿਹਾ ਕਿ ਸਰਬਜੀਤ ਸਿੰਘ ਜੂਬਾ ਦੀ ਮੌਤ ਪਿੱਛੇ ਅਣਪਛਾਤੇ ਵਿਅਕਤੀਆਂ ਦੀ ਗਹਿਰੀ ਸਾਜਿਸ਼ ਹੋ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement