
ਫ਼ਾਜ਼ਿਲਕਾ ਦੀ ਨਵੀਂ ਆਬਾਦੀ ਵਿਖੇ ਇਕ ਕਰਿਆਨੇ ਦੀ ਦੁਕਾਨ...
ਫਾਜ਼ਿਲਕਾ: ਚੋਰੀ ਕਰਨ ਮੌਕੇ ਫੜੇ ਗਏ ਨੌਜਵਾਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਗਗਨ ਦੀਪ ਨੇ ਦੱਸਿਆ ਕਿ ਉਹ ਆਪਣੀ ਕਰਿਆਨੇ ਦੀ ਦੁਕਾਨ ਤੋਂ ਬਾਹਰ ਗਿਆ ਸੀ, ਕਿ ਅਚਾਨਕ ਮੌਕੇ ਦਾ ਫ਼ਾਇਦਾ ਉਠਾਉਂਦਿਆਂ ਇੱਕ ਨੌਜਵਾਨ ਆਇਆ ਅਤੇ ਉਸ ਨੇ ਗੱਲੇ ਵਿੱਚੋਂ ਪੈਸੇ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਮੌਕੇ ‘ਤੇ ਹੀ ਫੜ ਲਿਆ ਗਿਆ।
Thieves
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਾਰਦਾਤਾਂ ਤੇ ਰੋਕ ਲਗਾਈ ਜਾਵੇ ਤਾਂ ਕਿ ਹੋਰ ਲੋਕ ਚੋਰੀਆਂ ਤੋਂ ਬਚ ਸਕਣ। ਇਸ ਸਬੰਧੀ ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਕਿ ਇਕ ਚੋਰੀ ਕਰਦਾ ਨੌਜਵਾਨ ਮੁਹੱਲੇ ਵਾਸੀਆਂ ਵੱਲੋਂ ਫੜਿਆ ਗਿਆ ਹੈ।
Thieves
ਉਨ੍ਹਾਂ ਨੇ ਤੁਰੰਤ ਫੜ ਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਨੌਜਵਾਨ ਕੋਲੋਂ ਕੁਸ਼ ਨਸ਼ੇ ਦੇ ਟੀਕੇ ਵੀ ਮਿਲੇ ਹਨ। ਪੁਲੀਸ ਨੇ ਅੱਗੇ ਕਿਹਾ ਕਿ ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।