ਹਲਕਾ ਭਦੌੜ ਤੋਂ 'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ 'ਤੇ ਹੋਇਆ ਹਮਲਾ
Published : Feb 20, 2022, 1:20 pm IST
Updated : Feb 20, 2022, 3:50 pm IST
SHARE ARTICLE
halqa bhadaur
halqa bhadaur

ਗੱਡੀ ਦੇ ਬੋਨਟ 'ਤੇ ਲਮਕਿਆ ਹਮਲਾ ਕਰਨ ਵਾਲਾ ਕਾਂਗਰਸੀ ਵਰਕਰ

ਬਰਨਾਲਾ : ਬਰਨਾਲਾ ਜ਼ਿਲ੍ਹੇ ਦੀ ਹਾਟ ਸੀਟ ਭਦੌੜ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ।

photo photo

ਇਸ ਹਮਲੇ ਦੌਰਾਨ ਗੱਡੀ ਦਾ ਸੈਂਟਰ ਲਾਕ ਟੁੱਟ ਗਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਦੱਸਿਆ ਕਿ ਉਹ ਭਦੌੜ ਹਲਕੇ ਵਿਚ ਪੋਲਿੰਗ ਬੂਥ ਦੀ ਚੈਕਿੰਗ ਕਰਕੇ ਵਾਪਸ ਪਰਤ ਰਹੇ ਸਨ ਅਤੇ ਇਸ ਦੌਰਾਨ ਰਸਤੇ ਵਿਚ ਹੀ ਕਾਂਗਰਸੀ ਆਗੂ ਦੇ ਪੁੱਤਰ ਅਤੇ ਉਸ ਦੇ 20-25 ਦੋਸਤਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ।

photo photo

ਉਗੋਕੇ ਨੇ ਦੱਸਿਆ ਕਿ ਇਸ ਦੌਰਾਨ ਉਹ ਕਿਸੇ ਤਰ੍ਹਾਂ ਉਥੋਂ ਆਪਣੀ ਜਾਨ ਬਚਾ ਨਿਕਲੇ ਹਨ।  ਇਸ ਤੋਂ ਬਾਅਦ ਉਨ੍ਹਾਂ ਨੇ ਠਾਣੇ ਪਹੁੰਚ ਕੇ ਇਸ ਬਾਬਤ ਸ਼ਿਕਾਇਤ ਵੀ ਦਰਜ ਕਰਵਾਈ ਹੈ।

police bhadaurpolice bhadaur

ਲਾਭ ਸਿੰਘ ਉੱਗੋਕੇ ਉਪਰ ਹੋਏ ਹਮਲੇ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਸੌਰਭ ਰਾਜ ਅਤੇ ਜ਼ਿਲ੍ਹਾ ਪੁਲੀਸ ਮੁਖੀ  ਅਲਕਾ ਮੀਨਾ ਵੱਲੋਂ ਭਦੌੜ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ ਅਤੇ ਚੋਣ ਪ੍ਰਕਿਰਿਆ ਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement