
ਅੰਮ੍ਰਿਤਸਰ ਪਹੁੰਚੇ ਭਾਜਪਾ ਆਗੂ ਤਰੁਣ ਚੁੱਘ ਨੇ ਪਰਿਵਾਰ ਸਮੇਤ ਭੁਗਤਾਈ ਵੋਟ
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਸੀਨਅਰ ਆਗੂ ਨੇ ਅੰਮ੍ਰਿਤਸਰ ਵਿਖੇ ਪਹੁੰਚ ਕੇ ਪਰਿਵਾਰ ਸਮੇਤ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਭਾਜਪਾ ਆਗੂ ਨੇ ਆਮ ਲੋਕਾਂ ਵਾਂਗ ਕਤਾਰ ਵਿਚ ਖੜ੍ਹ ਕੇ ਅਪਣੀ ਵਾਰੀ ਦੀ ਉਡੀਕ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਲੋਕਤੰਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਭਾਗਾਂ ਵਾਲਾ ਦਿਨ ਹੈ।
BJP Leader Tarun Chugh Cast His Vote
ਉਹਨਾਂ ਕਿਹਾ ਕਿ ਹਰੇਕ ਨੂੰ ਡਾ. ਭੀਮ ਰਾਓ ਅੰਬੇਡਕਰ ਵਲੋਂ ਸੰਵਿਧਾਨ ਵਿਚ ਦਿੱਤੇ ਗਏ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਬਹੁਤ ਸੰਘਰਸ਼ ਤੋਂ ਬਾਅਦ ਇਹ ਅਧਿਕਾਰ ਮਿਲਿਆ ਹੈ, ਇਸ ਲਈ ਸਾਰਿਆਂ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।