
ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ।
ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਚ ਆਪਣੀ ਵੋਟ ਭੁਗਤਾਈ। ਉਹਨਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਜਾਬ ਦੇ ਹਿੱਤਾਂ ਅਤੇ ਚੁਣੌਤੀਆਂ ਨੂੰ ਧਿਆਨ ਵਿਚ ਰੱਖਣ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਾਰਿਆਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠਣ ਦੀ ਲੋੜ ਹੈ। ਮਨੀਸ਼ ਤਿਵਾੜੀ ਨੇ ਵੋਟ ਪਾਉਣ ਤੋਂ ਪਹਿਲਾਂ ਆਮ ਲੋਕਾਂ ਵਾਂਗ ਕਤਾਰ ਵਿਚ ਖੜ੍ਹ ਕੇ ਅਪਣੀ ਵਾਰੀ ਦੀ ਉਡੀਕ ਕੀਤੀ।