
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਹੀ ਜਿੱਤਣਗੇ।
ਪਟਿਆਲਾ: ਕਾਂਗਰਸ ਦੇ ਬਾਗੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਹੀ ਜਿੱਤਣਗੇ। ਉਹਨਾਂ ਕਿਹਾ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਬਦਲਾਅ ਲਿਆਂਦਾ ਜਾਣਾ ਚਾਹੀਦਾ ਹੈ। ਸੂਬੇ ਵਿਚ ਸ਼ਾਂਤੀ ਅਤੇ ਆਰਥਿਕ ਸਥਿਰਤਾ ਕੌਣ ਲਿਆ ਸਕਦਾ ਹੈ ਇਸ ਦੇ ਅਧਾਰ 'ਤੇ ਵੋਟ ਪਾਉਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਭਾਜਪਾ ਨਾਲ ਮਿਲ ਕੇ ਚੋਣ ਲੜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੋਂ ਬਾਅਦ ਵੀ ਪ੍ਰਨੀਤ ਕੌਰ ਆਪਣੇ ਪਤੀ ਨਾਲ ਹੈ। ਫਿਲਹਾਲ ਉਹ ਪਟਿਆਲਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਨ।