ਲਾਵਾਂ ਲੈਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੇ ਇਹ ਲਾੜੇ-ਲਾੜੀਆਂ, ਪਾਈ ਵੋਟ
Published : Feb 20, 2022, 11:40 am IST
Updated : Feb 20, 2022, 7:27 pm IST
SHARE ARTICLE
Photo
Photo

'ਸਰਕਾਰ ਕੋਈ ਵੀ ਹੋਵੇ ਬਸ ਵਿਕਾਸ ਹੋਣਾ ਚਾਹੀਦਾ'

 

ਡੇਰਾਬੱਸੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਡੇਰਾਬੱਸੀ ਹਲਕੇ ਦੇ ਪਿੰਡ ਨਾਭਾ ਸਾਹਿਬ (ਜ਼ੀਰਕਪੁਰ) ਵਿਖੇ  ਲਾਵਾਂ ਲੈਣ ਤੋਂ ਪਹਿਲਾਂ ਲਾੜੀ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

 

The bride arrives at the polling booth before taking the lavaThe bride arrives at the polling booth before taking the lava

ਦੱਸ ਦੇਈਏ ਕਿ ਇੱਥੋਂ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਧੀ ਅਰਸ਼ਪ੍ਰੀਤ ਕੌਰ ਦਾ ਅੱਜ ਵਿਆਹ ਹੈ। ਉਹ ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੀ ਅਤੇ ਆਪਣੀ ਵੋਟ ਪਾਈ।

The bride arrives at the polling booth before taking the lavaThe bride arrives at the polling booth before taking the lava

ਇਸ ਦੇ ਨਾਲ ਹੀ ਜ਼ੀਰਕਪੁਰ ਦੀ ਵਸਨੀਕ ਅਰਸ਼ਪ੍ਰੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ਵਿਖੇ ਵਿਆਹ ਤੋਂ ਪਹਿਲਾਂ ਆਪਣੀ ਕੀਮਤੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਕੋਈ ਵੀ ਹੋਵੇ, ਵਿਕਾਸ ਅਤੇ ਸਿੱਖਿਆ ਦਾ ਮੁੱਦਾ ਜ਼ਰੂਰ ਹੋਣਾ ਚਾਹੀਦਾ ਹੈ। ਦੱਸ ਦੇਈਏ ਕਿ ਅਰਸ਼ਪ੍ਰੀਤ ਕੌਰ ਨੇ ਵਿਧਾਨ ਸਭਾ ਹਲਕਾ ਡੇਰਾਬੱਸੀ ਜ਼ੀਰਕਪੁਰ ਦੇ ਪਿੰਡ ਨਾਭਾ ਵਿੱਚ ਆਪਣੀ ਵੋਟ ਪਾਈ ਹੈ।

The bride arrives at the polling booth before taking the lavaThe bride arrives at the polling booth before taking the lava

ਪਟਿਆਲਾ ਵਿੱਚ ਬੂਥ ਨੰਬਰ 115 ‘ਤੇ ਲਾੜੀ ਨੇ ਸਵੇਰੇ ਪੋਲਿੰਗ ਬੂਥ ‘ਤੇ ਜਾ ਕੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕੀਤਾ। ਡੇਰਾ ਬੱਸੀ ਵਿੱਚ ਬਲਵਿੰਦਰ ਸਿੰਘ ਨੇ ਵੀ ਬਾਰਾਤ ਲਿਜਾਣ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪਹੁੰਚ ਕੇ ਵੋਟ ਪਾਈ।

ਕਪੂਰਥਲਾ ਵਿੱਚ ਲਾੜਾ ਬਣੇ ਸੁਮਿਤ ਪਾਲ ਸਿੰਘ ਆਪਣੇ ਵਿਆਹ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਵੋਟ ਪਾਉਣ ਤੋਂ ਬਾਅਦ ਹੀ ਫੇਰੇ ਲੈਣਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement