
10 ਮਾਰਚ ਨੂੰ ਆਉਣਗੇ ਨਤੀਜੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 2022 ਲਈ ਵੋਟਿੰਗ ਸ਼ਾਮ 6 ਵਜੇ ਪੂਰੀ ਹੋ ਚੁੱਕੀ ਹੈ। ਪੋਲਿੰਗ ਦਾ ਸਮਾਂ ਖ਼ਤਮ ਹੁੰਦੇ ਹੀ ਪੋਲਿੰਗ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ। ਪੋਲਿੰਗ ਸਟੇਸ਼ਨਾਂ ਦੇ ਬਾਹਰ ਭਾਰੀ ਸੁਰੱਖਿਆ ਬਲ ਮੌਜੂਦ ਹੈ।
Vote
ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਵੋਟਰਾਂ ਵੱਲੋਂ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀ ਵਲੋਂ ਅੱਡੀ-ਚੋਟੀ ਦਾ ਜ਼ੋਰ ਲਾਇਆ ਗਿਆ। ਹੁਣ ਸਿਆਸਤਦਾਨਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਗਈ ਹੈ ਤੇ ਇਹ 10 ਮਾਰਚ ਨੂੰ ਨਤੀਜਾ ਆਵੇਗਾ।
VOTE
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸੂਬਾ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਵੋਟਿੰਗ ਕੀਤੀ। ਪੋਲਿੰਗ ਬੂਥਾਂ 'ਤੇ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਮੀਆਂ- ਲੰਮੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਵੋਟਾਂ ਪੈਣੀਆਂ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਸਨ। ਚੋਣ ਕਮਿਸ਼ਨ ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਵਲੋਂ ਅਣਸੁਖਾਵੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾਵੇ। ਪੰਜਾਬ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੋਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚੇ।
Vote