1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ
Published : Feb 20, 2023, 7:52 pm IST
Updated : Feb 20, 2023, 7:52 pm IST
SHARE ARTICLE
Dr. Baljit Kaur
Dr. Baljit Kaur

ਕਿਹਾ, ਸੂਬਾ ਸਰਕਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ

ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਆਂਗਣਵਾੜੀ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਂਗਣਵਾੜੀ ਵਰਕਰਾਂ (ਮੇਨ), ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ www.sswcd.punjab.gov.in ਅਤੇ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ  'ਤੇ ਉਪਲੱਬਧ ਹੈ।  ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਵੱਲੋਂ ਬਿਨੈਪੱਤਰ ਕੇਵਲ ਇਲਾਕੇ ਨਾਲ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ (ਆਫ਼ਲਾਈਨ ਵਿਧੀ ) ਰਾਹੀਂ 9 ਮਾਰਚ 2023 ਨੂੰ ਸ਼ਾਮ 5:00 ਵਜੇ ਤੱਕ ਭੇਜੇ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement