23 ਫਰਵਰੀ ਨੂੰ ਚੰਡੀਗੜ੍ਹ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਹੋਵੇਗਾ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ
Published : Feb 20, 2023, 8:24 pm IST
Updated : Feb 20, 2023, 8:24 pm IST
SHARE ARTICLE
Anmol Gagan Mann
Anmol Gagan Mann

ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਵਲੋਂ ਹੋਵੇਗੀ ਸਭਿਆਚਾਰਕ ਸਮਾਗਮ ਦੀ ਸ਼ਾਨਦਾਰ ਪੇਸ਼ਕਾਰੀ

ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ), ਮੋਹਾਲੀ ਵਿਖੇ ਹੋਣ ਵਾਲੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਾਰੇ ਉਦਯੋਗਪਤੀਆਂ ਦਾ ਸਵਾਗਤ ਕਰੇਗੀ।

ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਨੇ ਲੇਕ ਕਲੱਬ ਚੰਡੀਗੜ ਵਿਖੇ 23 ਫਰਵਰੀ ਨੂੰ ਨਿਵੇਸ਼ਕਾਂ ਲਈ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਇੱਕ ਸੱਭਿਆਚਾਰਕ ਕਮੇਟੀ ਬਣਾਈ ਹੈ , ਉਨਾਂ ਕਿਹਾ ਕਿ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਵੱਲੋ ਸ਼ਾਨਦਾਰ ਪੇਸ਼ਕਾਰੀ ਕੀਤੀ ਜਾਵੇਗੀ।

 ਇਸ ਦੇ ਨਾਲ ਹੀ ਸਭਿਆਚਾਰਕ ਟੁਕੜੀ ਅਤੇ ਫੋਕ ਆਰਕੈਸਟਰਾ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਸ਼ਾਨਾਮੱਤੀ ਵਿਰਾਸਤ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੱਭਿਆਚਾਰਕ ਟੁਕੜੀ 22 ਤੋਂ 24 ਫਰਵਰੀ ਤੱਕ ਹਵਾਈ ਅੱਡੇ ਅਤੇ ਆਈਐਸਬੀ ਮੁਹਾਲੀ ਵਿਖੇ ਡੈਲੀਗੇਟਾਂ ਦਾ ਸਵਾਗਤ ਕਰੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋ ਮੁੱਖ ਪ੍ਰਦਰਸ਼ਨੀ ਖੇਤਰ ‘ਤੇ ਪੰਜਾਬ ਪੈਵੇਲੀਅਨ ਅਤੇ ਮੇਨ ਐਟ੍ਰੀਅਮ ਖੇਤਰ ਦੇ ਬਾਹਰ ਵੱਖ-ਵੱਖ ਥੀਮੈਟਿਕ ਡਿਜ਼ਾਈਨਾਂ ਵਾਲਾ ਡਿਸਪਲੇਅ ਏਰੀਆ ਵੀ ਸਥਾਪਿਤ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement