ਮੁੱਖ ਮੰਤਰੀ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ
Published : Feb 20, 2023, 7:33 pm IST
Updated : Feb 20, 2023, 7:33 pm IST
SHARE ARTICLE
CM flags of immediate release of pending share of Taxes and RDF before union environment minister
CM flags of immediate release of pending share of Taxes and RDF before union environment minister

ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਸਾਂਝੇ ਯਤਨ ਦੀ ਵਕਾਲਤ

 

ਐਸ.ਏ.ਐਸ.ਨਗਰ: ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰਡੀਐਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ। ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ਵਿੱਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਢੁਕਵੇਂ ਮੰਚ 'ਤੇ ਚੁੱਕਣ ਲਈ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਦੇ ਦਖ਼ਲ ਦੀ ਮੰਗ ਕੀਤੀ। ਝੋਨੇ ਦੀ ਪਰਾਲੀ ਨੂੰ ਅਸਾਸਾ ਦੱਸਦਿਆਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਖਤਰੇ ਦੇ ਪ੍ਰਬੰਧਨ ਲਈ ਟਿਕਾਊ ਵਿਧੀ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਠੋਸ ਢੰਗ-ਤਰੀਕਿਆਂ ਦੀ ਘਾਟ ਹੈ।

CM flags of immediate release of pending share of Taxes and RDF before union environment ministerCM flags of immediate release of pending share of Taxes and RDF before union environment minister

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂ ਜੋ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖਰੀਦ ਨੂੰ ਯਕੀਨੀ ਬਣਾ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ। ਵਰਬੀਓ ਕੰਪਨੀ ਦੀ ਮਿਸਾਲ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਕੰਪਨੀ ਨੇ 47 ਹਜ਼ਾਰ ਏਕੜ ਵਿੱਚ ਪਰਾਲੀ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ ਅਤੇ ਅਜਿਹੀਆਂ ਕੰਪਨੀਆਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਨੇ ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸ਼ਚਿਤ ਭਾਅ ਦੀ ਵੱਡੀ ਜ਼ਿੰਮੇਵਾਰੀ ਪਹਿਲਾਂ ਹੀ ਚੁੱਕੀ ਹੋਈ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉਤੇ ਨਮੋਸ਼ੀ ਜੁੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੂਰੀ ਤਰ੍ਹਾਂ ਖੇਤੀ 'ਤੇ ਨਿਰਭਰਤਾ ਹੀ ਕਿਸਾਨ ਖੁਦਕੁਸ਼ੀਆਂ ਦਾ ਮੁੱਖ ਕਾਰਨ ਹੈ।

CM flags of immediate release of pending share of Taxes and RDF before union environment ministerCM flags of immediate release of pending share of Taxes and RDF before union environment minister

ਕੇਂਦਰੀ ਮੰਤਰੀ ਨੂੰ ਸੂਬੇ ਦੀ ਅਮੀਰ ਵਿਰਾਸਤ ਬਾਰੇ ਯਾਦ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਹੋਣ ਲਈ ਮਿਸਾਲੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤੱਥ ਰਿਕਾਰਡ 'ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਜਲਦੀ ਹੀ ਬਹਾਲ ਹੋ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹਨ ਜੋ ਸੂਬੇ ਨੂੰ ਉਦਯੋਗਿਕ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਵਿੱਚ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ। ਆਪਣੀ ਕਿਸਮ ਦੀ ਪਹਿਲੀ ‘ਕਿਸਾਨ-ਮਿਲਣੀ’ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਸਮੁੱਚੇ ਕਿਸਾਨ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਦਾ ਹੱਲ ਜਾਣਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਲੱਭਣ ਲਈ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਹੈ। ਫਸਲੀ ਚੱਕਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਝੋਨੇ ਦੀਆਂ ਅਜਿਹੀਆਂ ਕਿਸਮਾਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਪੱਕਣ ਲਈ ਘੱਟ ਤੋਂ ਘੱਟ ਸਮਾਂ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੰਨਾ, ਝੋਨੇ ਦਾ ਸਾਰਥਕ ਬਦਲ ਹੈ ਪਰ ਇਸ ਨੂੰ ਵੇਚਣ ਲਈ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਕਾਸ਼ਤ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਯਤਨ ਕਰ ਰਹੀ ਹੈ।

Bhagwant MannBhagwant Mann

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ੂਗਰਫੈੱਡ ਵੱਲੋਂ ਕਿਸਾਨਾਂ ਦੇ ਸਾਰੇ ਬਕਾਏ ਪਹਿਲਾਂ ਹੀ ਨਿਪਟਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. 'ਤੇ ਗੰਨੇ ਦੀ ਖਰੀਦ ਕੀਤੀ ਹੈ। ਪੰਜਾਬ  ਨੂੰ ਮੌਕਿਆਂ ਦੀ ਧਰਤੀ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਈ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਆਧਾਰ ਹਨ।

ਇਸ ਤੋਂ ਪਹਿਲਾਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਾਨਫਰੰਸ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਵਿਭਾਗ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਜਿਵੇਂ ਕਿ ਫਸਲ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਨਿਪਟਾਰਾ ਦਾ ਜ਼ਿਕਰ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ  ਕੀਤਾ।   

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement