
ਇਸ ਤੋਂ ਇਲਾਵਾ ਉਹ ਕਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰ ਚੁੱਕੇ ਹਨ।
ਬਰਨਾਲਾ - ਕੁਰੂਕਸ਼ੇਤਰ (ਹਰਿਆਣਾ) ਵਿਚ ਚੌਥੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 2023 ਵਿਚ ਡਿਸਕਸ ਥਰੋਅ 'ਚ ਡੀ.ਐੱਸ.ਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਨੇ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ ਸ਼ਾਟਪੁੱਟ 'ਚ ਉਨ੍ਹਾਂ ਦੀ ਝੋਲੀ ਬਰੌਂਨਜ਼ ਮੈਡਲ ਪਿਆ ਹੈ। ਡੀ.ਐੱਸ.ਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਦੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਪ੍ਰਾਪਤੀ 'ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਜ਼ਿਕਰਯੋਗ ਹੈ ਕਿ ਡੀਐੱਸਪੀ ਗਮਦੂਰ ਸਿੰਘ ਚਹਿਲ ਨੇ ਪੰਜਾਬ ਪੁਲਿਸ ਦਾ ਮਾਣ ਵਧਾਉਂਦੇ ਹੋਏ ਪਿਛਲੇ ਸਮੇਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ ਮੁਕਾਬਲਿਆਂ 'ਚ ਦੋ ਤਗਮੇ ਹਾਸਲ ਕੀਤੇ ਸਨ। ਇਸ ਤੋਂ ਇਲਾਵਾ ਉਹ ਕਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰ ਚੁੱਕੇ ਹਨ।