ਸਿੱਧੂ ਮੂਸੇਵਾਲਾ ਦੀ ਯਾਦ 'ਚ ਕਬੱਡੀ ਟੂਰਨਾਮੈਂਟ 'ਤੇ ਗੈਂਗਸਟਰਾਂ ਦਾ ਸਾਇਆ! ਸਿੱਧੂ ਨੂੰ ਸਮਰਪਿਤ ਕਬੱਡੀ ਕੱਪ ਅਧਵਾਟੇ ਰੱਦ
Published : Feb 20, 2023, 11:11 am IST
Updated : Feb 20, 2023, 11:21 am IST
SHARE ARTICLE
photo
photo

ਵੱਡੀ ਇਨਾਮੀ ਰਕਮ ਤੋਂ ਇਲਾਵਾ ਬਿਹਤਰੀਨ ਧਾਵੀ ਅਤੇ ਜਾਫੀ ਨੂੰ ਸਿੱਧੂ ਮੂਸੇਵਾਲਾ ਦੇ ਪਸੰਦੀਦਾ 5911 ਟਰੈਕਟਰ ਇਨਾਮ ਵਜੋਂ ਦਿੱਤੇ ਜਾਣੇ ਸਨ

 

 ਲੁਧਿਆਣਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ। ਇਸ ਪਿੱਛੇ ਗੈਂਗਸਟਰਾਂ ਦਾ ਹੱਥ ਦੱਸਿਆ ਜਾ ਰਿਹਾ ਹੈ ਪਰ ਪ੍ਰਬੰਧਕ ਇਸ ਤੋਂ ਇਨਕਾਰ ਕਰ ਰਹੇ ਹਨ। ਟੂਰਨਾਮੈਂਟ ਰੱਦ ਹੋਣ ਮਗਰੋਂ ਇਲਾਕੇ ਵਿੱਚ ਕਾਫੀ ਚਰਚਾ ਹੋ ਰਹੀ ਹੈ। ਇਸ ਟੂਰਨਾਮੈਂਟ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪਹੁੰਚੇ ਹੋਏ ਸੀ।

 ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਕਬੱਡੀ ਟੂਰਨਾਮੈਂਟ ਦਾ 13ਵਾਂ ਕਬੱਡੀ ਕੱਪ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਸੀ। ਇਸ ਵਿੱਚ ਵੱਡੀ ਇਨਾਮੀ ਰਕਮ ਤੋਂ ਇਲਾਵਾ ਬਿਹਤਰੀਨ ਧਾਵੀ ਅਤੇ ਜਾਫੀ ਨੂੰ ਸਿੱਧੂ ਮੂਸੇਵਾਲਾ ਦੇ ਪਸੰਦੀਦਾ 5911 ਟਰੈਕਟਰ ਇਨਾਮ ਵਜੋਂ ਦਿੱਤੇ ਜਾਣੇ ਸਨ। ਇਸ ਟੂਰਨਾਮੈਂਟ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਸੀ ਪਰ ਕਬੱਡੀ ਟੀਮਾਂ ਨੇ ਬਲਕੌਰ ਸਿੰਘ ਦੀ ਹਾਜ਼ਰੀ ਵਿੱਚ ਖੇਡਣ ਤੋਂ ਹੀ ਇਨਕਾਰ ਕਰ ਦਿੱਤਾ। ਬਲਕੌਰ ਸਿੰਘ ਸੰਖੇਪ ਭਾਸ਼ਣ ਦੇ ਕੇ ਕੁਝ ਸਮੇਂ ਬਾਅਦ ਹੀ ਚਲੇ ਗਏ।


ਕਲੱਬ ਅਤੇ ਪ੍ਰਬੰਧਕ ਭਾਵੇਂ ਸਿੱਧੇ ਤੌਰ ’ਤੇ ਇਹ ਮੰਨਣ ਤੋਂ ਇਨਕਾਰੀ ਰਹੇ ਪਰ ਦਰਸ਼ਕਾਂ ਸਣੇ ਪਿੰਡ ਵਾਸੀਆਂ ’ਚ ਚਰਚਾ ਹੈ ਇਹ ਟੂਰਨਾਮੈਂਟ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਨੇ ਰੁਕਵਾਇਆ ਹੈ। ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਖਿਡਾਰੀਆਂ ਨੂੰ ਧਮਕੀਆਂ ਮਿਲਣ ਤੋਂ ਇਨਕਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕਬੱਡੀ ਕੱਪ ਵਿੱਚ ਓਪਨ ਦੀਆਂ 12 ਮਸ਼ਹੂਰ ਟੀਮਾਂ ਆਈਆਂ ਸਨ ਜਿਨ੍ਹਾਂ ਨੇ ਚਾਰ ਮੈਚਾਂ ਤੋਂ ਬਾਅਦ ਅਚਾਨਕ ਹੀ ਮੈਦਾਨ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ। ਪ੍ਰਬੰਧਕਾਂ ਨੇ ਨੇੜਲੇ ਪਿੰਡ ਨਾਨਕਸਰ ਕਲੇਰਾਂ ਵਿਚ ਚੱਲ ਰਹੇ ਕਬੱਡੀ ਟੂਰਨਾਮੈਂਟ ਦਾ ਹਵਾਲਾ ਦੇ ਕੇ ਹਕੀਕਤ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਜ਼ਰੂਰ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ- ਪਾਕਿਸਤਾਨੀ ਕੁੜੀ ਨੂੰ ਭਾਰਤੀ ਲੜਕੇ ਨਾਲ ਹੋਇਆ ਪਿਆਰ: ਦੋਵਾਂ ਨੇਪਾਲ ’ਚ ਕਰਵਇਆ ਵਿਆਹ, ਬੀਐੱਸਐੱਫ ਨੇ ਕੁੜੀ ਨੂੰ ਕਾਬੂ ਕਰ ਭੇਜਿਆ ਪਾਕਿ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਟੀਮਾਂ ਨੂੰ ਟੂਰਨਾਮੈਂਟ ਵਿੱਚ ਆਉਣ ਤੋਂ ਰੋਕਣ ਦੀ ਖ਼ਬਰ ਹੈ। ਇਹ ਵੀ ਪਤਾ ਲੱਗਾ ਹੈ ਕਿ ਬਿਸ਼ਨੋਈ ਗੈਂਗ ਨੇ ਸਾਰੇ ਟੂਰਨਾਮੈਂਟ ਪ੍ਰਬੰਧਕਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਟੂਰਨਾਮੈਂਟ ਕਰਵਾਉਣ ਤੋਂ ਵਰਜਿਆ ਹੈ। ਕਲੱਬ ਦੇ ਮੁਖੀ ਕਰਮਜੀਤ ਸਿੰਘ ਸਿੱਧੂ ਨੇ ਕਬੱਡੀ ਕੱਪ ਰੱਦ ਕਰਨ ਦੇ ਸਵਾਲ ’ਤੇ ਕਬੱਡੀ ਫੈਡਰੇਸ਼ਨਾਂ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨਾਂ ਪੇਂਡੂ ਟੂਰਨਾਮੈਂਟਾਂ ਦੀ ਥਾਂ ਵੱਡੇ ਖਿਡਾਰੀਆਂ ਦਾ ਦਬਦਬਾ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਬੱਡੀ ਕੱਪ ਦੀਆਂ ਨਵੀਂਆਂ ਤਾਰੀਕਾਂ ਦਾ ਐਲਾਨ ਜਲਦੀ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ- ਸਰਕਾਰ ਨੇ ਨੀਤੀ 'ਚ ਛੋਟੇ ਹੋਟਲਾਂ ਨੂੰ ਕੀਤਾ ਪਾਸੇ: ਪੰਜਾਬ ਦੇ 70% ਹੋਟਲ ਨਵੀਂ ਉਦਯੋਗਿਕ ਨੀਤੀ ਦੇ ਲਾਭਾਂ ਤੋਂ ਬਾਹਰ

SHARE ARTICLE

ਏਜੰਸੀ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement