ਮੰਤਰੀ ਮੀਤ ਹੇਅਰ ਨੇ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ’ਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Feb 20, 2023, 2:02 pm IST
Updated : Feb 20, 2023, 3:08 pm IST
SHARE ARTICLE
photo
photo

ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।

 

ਚੰਡੀਗੜ੍ਹ : ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ।

ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ ਉੱਥੇ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਸਥਾਪਤ ਕਰਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।

ਮੀਤ ਹੇਅਰ ਨੇ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਂਵਾਂ ਲੋਕ ਹਿੱਤਾ ਵਿੱਚ ਨਿਭਾਉਣ ਲਈ ਆਖਿਆ। ਜਲ ਸਰੋਤ ਵਿਭਾਗ ਸਿੱਧਾ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸੇ ਕਰਕੇ ਨਵ ਨਿਯੁਕਤ ਕਰਮਚਾਰੀ ਕਿਸਾਨੀ ਦੀ ਭਲਾਈ ਵਿੱਚ ਆਪਣੀ ਬਿਹਤਰੀਨ ਸੇਵਾਵਾਂ ਨਿਭਾ ਕੇ ਯੋਗਦਾਨ ਪਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਤਰਨਤਾਰਨ : ਥਾਣਾ ਸਿਟੀ 'ਚ ਤਾਇਨਾਤ ASI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ  

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਡਾ ਹਰਿੰਦਰ ਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement