ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟਰੇਲੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Feb 20, 2023, 3:52 pm IST
Updated : Feb 20, 2023, 3:52 pm IST
SHARE ARTICLE
photo
photo

ਛੋਟੀ ਭੈਣ ਦੀ ਕੁੜਮਾਈ ਦੀਆਂ ਘਰ ’ਚ ਚੱਲ ਰਹੀਆਂ ਸਨ ਤਿਆਰੀਆਂ

 

 ਗੁਰਦਾਸਪੁਰ : ਸਮੁੱਚੇ ਪੰਜਾਬ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨ ਬੱਚਿਆਂ ਦੀਆਂ ਮੌਤ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਤੋਂ ਸਾਹਮਣੇ ਆਇਆ ਹੈ ਜਿੱਥੇ ਮਾਪਿਆਂ ਦੇ ਇਕਲੋਤੇ ਪੁੱਤਰ ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। 24 ਸਾਲ ਦੇ ਅੰਮ੍ਰਿਤਪਾਲ ਸਿੰਘ 2017 ਵਿੱਚ ਉੱਚ ਵਿੱਦਿਆ ਲਈ ਆਸਟਰੇਲੀਆ ਦੇ ਸ਼ਹਿਰ ਪਰਥ ਗਿਆ ਸੀ। ਜਿੱਥੇ ਹੁਣ ਉਹ ਆਪਣੀ ਪੜ੍ਹਾਈ ਕਰਨ ਤੋਂ ਬਾਅਦ ਵਰਕ ਪਰਮਟ ’ਤੇ ਕੰਮ ਕਰ ਰਿਹਾ ਸੀ। 

ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਸ ਪਰਿਵਾਰ ’ਤੇ ਦੁੱਖ ਦਾ ਪਹਾੜ ਟੁਟਿਆ ਗਿਆ ਹੈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਏ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ।  ਉਹਨਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਦੇ ਆਸਟ੍ਰੇਲੀਆ ਰਹਿੰਦੇ ਸਪੁੱਤਰ ਮਨਪ੍ਰੀਤ ਸਿੰਘ ਨੇ ਇਸ ਮੰਦਭਾਗੀ ਖਬਰ ਤੋਂ ਉਹਨਾਂ ਨੂੰ ਜਾਣੂ ਕਰਾਇਆ। 

ਇਸ ਮੌਕੇ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਮਾਂ ਜਸਵੀਰ ਕੌਰ ਚਾਚਾ ਸਾਬਕਾ ਸਰਪੰਚ ਹਰਵਿੰਦਰ ਸਿੰਘ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ, ਇਸ ਲਈ ਮਾਪਿਆਂ ਨੇ ਆਸਟ੍ਰੇਲੀਆ ਪੜ੍ਹਨ ਵਾਸਤੇ ਭੇਜਿਆ ਸੀ। 

ਉਨ੍ਹਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਆਸਟਰੇਲੀਆ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਆਪਣੇ ਪੁੱਤਰ ਦੀ ਮੌਤ ਦੇ ਵਿਯੋਗ ਵਿੱਚ ਗਮਗੀਨ ਪਰਿਵਾਰ ਕੋਲ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾਵੇ। 
ਕੁਦਰਤ ਦੇ ਕਹਿਰ ਵੇਖੋ ਕਿ ਅੰਮ੍ਰਿਤਪਾਲ ਦੀ ਮੌਤ ਵਾਲੇ ਤੋਂ ਇੱਕ ਦਿਨ ਬਾਅਦ ਉਸ ਦੀ ਨਿੱਕੀ ਭੈਣ ਦੀ ਕੁੜਮਾਈ ਦੀਆਂ ਰਸਮਾਂ ਹੋਣ ਵਾਲੀਆਂ ਸਨ ਪਰ ਅੰਮ੍ਰਿਤਪਾਲ ਦੀ ਮੌਤ ਕਾਰਨ ਕੁੜਮਾਈ ਵਾਲੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਵੀ ਮਾਤਮ ਵਿੱਚ ਬਦਲ ਗਈਆਂ ਹਨ। ਅੰਮ੍ਰਿਤਪਾਲ ਦੀ ਮੌਤ ਨਾਲ ਜਿੱਥੇ ਪਿੰਡ ਨਾਨੋਵਾਲ ਖੁਰਦ ਦੇ ਸੋਗ ਦਾ ਮਾਹੌਲ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement