ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫ਼ੁੱਲਤ ਕਰਨ ਲਈ ਡਾ.ਉਬਰਾਏ ਦਾ ਵੱਡਾ ਉਪਰਾਲਾ
Published : Feb 20, 2025, 5:28 pm IST
Updated : Feb 20, 2025, 5:28 pm IST
SHARE ARTICLE
Dr. Oberoi's big effort to further promote mother tongue Punjabi
Dr. Oberoi's big effort to further promote mother tongue Punjabi

ਵਿਦਿਆਰਥੀਆਂ,ਲੇਖਕਾਂ ਤੇ ਖੋਜੀਆਂ ਨੂੰ ਇੱਕ ਮੰਚ ਪ੍ਰਧਾਨ ਕਰੇਗੀ ਇਹ ਕਾਨਫਰੰਸ : ਡਾ. ਉਬਰਾਏ

ਸ੍ਰੀ ਅਨੰਦਪੁਰ ਸਾਹਿਬ : ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਤੋਂ ਇਲਾਵਾ ਪੇਂਡੂ ਅਤੇ ਦੂਰ ਦੁਰਾਡੇ ਦੇ ਖੇਤਰਾਂ ਦੀ ਸਮਾਜਿਕ ਤੇ ਆਰਥਿਕ ਤਬਦੀਲੀ ਨੂੰ ਸਮਰਪਿਤ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੱਸਟ ਦੇ ਬਾਨੀ ਪ੍ਰੋ: (ਡਾ.) ਐਸ.ਪੀ. ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਸੰਨੀ ਉਬਰਾਏ ਵਿਵੇਕ ਸਦਨ,ਐਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਕੌਮੀ ਕਾਨਫਰੰਸ ਕਰਵਾਈ ਜਾ ਰਹੀ ਹੈ।

''ਸਮਕਾਲੀ ਪੰਜਾਬੀ ਅਧਿਐਨ ਅਤੇ ਖੋਜ: ਪ੍ਰਤਿਭਾ, ਦ੍ਰਿਸ਼ਟੀ ਅਤੇ ਭਵਿੱਖਲੀ ਦਿਸ਼ਾ'' ਵਿਸ਼ੇ ਤੇ 21 ਤੋਂ 23 ਫ਼ਰਵਰੀ ਤੱਕ ਚੱਲਣ ਵਾਲੀ ਇਸ ਕੌਮੀ ਕਾਨਫਰੰਸ ਬਾਰੇ ਜਾਣਕਾਰੀ ਦਿੰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਪੰਜਾਬੀ ਸਾਹਿਤ ਵਿੱਚ ਆ ਰਹੀਆਂ ਨਵੀਆਂ ਧਰਾਵਾਂ, ਆਧੁਨਿਕ ਸਮਾਜ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ,ਮੀਡੀਆ ਅਤੇ ਟੈਕਨੋਲੋਜੀ ਦੀ ਭਾਸ਼ਾ ਤੇ ਸੰਸਕ੍ਰਿਤੀ ਉੱਤੇ ਅਸਰ, ਵਿਦਿਆਰਥੀਆਂ ਅਤੇ ਖੋਜੀਆਂ ਵੱਲੋਂ ਨਵੇਂ ਖੋਜ ਮਾਪਦੰਡ,ਪੰਜਾਬੀ ਭਾਸ਼ਾ ਦੇ ਸੰਰਖਣ ਲਈ ਨਵੀਆਂ ਨੀਤੀਆਂ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਦੀ ਪਹਿਚਾਣ ਨੂੰ ਹੋਰ ਵਧਾਉਣਾ ਹੈ।

ਉਨਾਂ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ,ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਦਿੱਲੀ ਯੂਨੀਵਰਸਿਟੀ ਦਿੱਲੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ,ਜੰਮੂ ਯੂਨੀਵਰਸਿਟੀ ਜੰਮੂ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ,ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਵਿਸ਼ਾ ਮਾਹਿਰ,ਵਿਦਵਾਨ ਤੇ ਖ਼ੋਜੀ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਕਾਨਫਰੰਸ 'ਚ ਆਉਣ ਵਾਲੇ ਮਹਿਮਾਨਾਂ ਦੀ ਰਹਾਇਸ਼ ਤੇ ਖਾਣੇ ਦਾ ਪ੍ਰਬੰਧ ਟਰੱਸਟ ਵੱਲੋਂ ਕੀਤਾ ਜਾਵੇਗਾ।
ਡਾ. ਉਬਰਾਏ ਅਨੁਸਾਰ ਇਹ ਕੌਮੀ ਕਾਨਫਰੰਸ ਅਕਾਦਮਿਕ ਵਿਅਕਤੀਆਂ, ਵਿਦਿਆਰਥੀਆਂ, ਲੇਖਕਾਂ ਤੇ ਖੋਜੀਆਂ ਨੂੰ ਅਜਿਹਾ ਮੰਚ ਪ੍ਰਦਾਨ ਕਰੇਗੀ ਜਿੱਥੇ ਉਹ ਪੰਜਾਬੀ ਅਧਿਐਨ ਦੇ ਵਿਭਿੰਨ ਪਹਿਲੂਆਂ ਤੇ ਵਿਚਾਰ ਵਟਾਂਦਰਾ ਕਰ ਸਕਣਗੇ,ਜਿਸ ਨਾਲ ਪੰਜਾਬੀ ਖੋਜ ਅਤੇ ਅਧਿਐਨ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement