Moga News: ਮੋਗਾ ਦੇ ਪਿੰਡ ਕਪੂਰੇ 'ਚ ਦੇਰ ਰਾਤ ਕਾਰ ਸਵਾਰਾਂ ਨੇ ਇਕ ਘਰ 'ਤੇ ਕੀਤੀ ਫ਼ਾਇਰਿੰਗ, ਇਕ ਵਿਅਕਤੀ ਦੀ ਮੌਤ
Published : Feb 20, 2025, 7:52 am IST
Updated : Feb 20, 2025, 7:52 am IST
SHARE ARTICLE
 Kapure Moga Firing News
Kapure Moga Firing News

ਔਰਤ ਜ਼ਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੋਗਾ ਦੇ ਪਿੰਡ ਕਪੂਰੇ 'ਚ ਬੀਤੀ ਰਾਤ ਇੱਕ ਘਰ 'ਤੇ ਸਵਿਫ਼ਟ ਕਾਰ ਸਵਾਰ ਦੋ ਨੌਜਵਾਨਾਂ ਵੱਲੋਂ ਫ਼ਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ, ਇਸ ਘਟਨਾ 'ਚ ਘਰ 'ਚ ਕੰਮ ਕਰਨ ਵਾਲੇ ਰਾਜ ਕੁਮਾਰ ਉਰਫ਼ ਬਿੱਟੂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਦਕਿ ਔਰਤ ਹਰਮਨਦੀਪ ਕੌਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਮੋਗਾ ਪੁਲਿਸ ਦੇ ਉਕਤ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਹਰਮਨਦੀਪ ਕੌਰ ਨੇ ਦੱਸਿਆ ਕਿ ਉਹ ਘਰ 'ਚ ਕੰਮ ਕਰ ਰਹੀ ਸੀ ਤਾਂ ਇਕ ਸਵਿਫ਼ਟ ਕਾਰ 'ਚ ਸਵਾਰ ਦੋ ਨੌਜਵਾਨ ਆਏ ਅਤੇ ਉਸ ਦੇ ਪਤੀ ਬਾਰੇ ਪੁੱਛਣ ਲੱਗੇ ਜਦੋਂ ਮੈਂ ਉਨ੍ਹਾਂ ਨੂੰ ਦੱਸਿਆ ਕਿ ਉਹ ਘਰ ਨਹੀਂ ਹੈ ਤਾਂ ਉਨ੍ਹਾਂ ਨੇ ਰਿਵਾਲਵਰ ਕੱਢ ਕੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਵਿਚੋਂ ਸਾਡੇ ਘਰ ਕੰਮ ਕਰਨ ਵਾਲੇ ਰਾਜ ਕੁਮਾਰ ਜਿਸ ਦੀ ਉਮਰ 30 ਸਾਲ ਦੇ ਕਰੀਬ ਸੀ, ਨੂੰ ਗੋਲੀ ਲੱਗੀ ਤੇ ਉਹ ਡਿੱਗ ਪਿਆ ਤੇ ਇਕ ਗੋਲੀ ਲੱਗਣ ਨਾਲ ਮੈਂ ਜ਼ਖ਼ਮੀ ਹੋ ਗਈ, ਉਸ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਇਹ ਲੋਕ ਕੌਣ ਹਨ, ਸਾਨੂੰ ਇਨਸਾਫ਼ ਦਿਵਾਇਆ ਜਾਵੇ।

ਹਸਪਤਾਲ ਪੁੱਜੇ ਡੀਐਸਪੀ ਲਵਦੀਪ ਸਿੰਘ ਨੇ ਦੱਸਿਆ ਕਿ ਸਵਿਫ਼ਟ ਕਾਰ ਵਿੱਚ ਸਵਾਰ ਪਿੰਡ ਕਪੂਰੇ ਵਾਸੀ ਮਨਜੀਤ  ਸਿੰਘ ਦੇ ਘਰ ਕੁਝ ਵਿਅਕਤੀ ਆਏ ਅਤੇ 7-8 ਗੋਲੀਆਂ ਚਲਾਈਆਂ ਜਿਸ ਵਿੱਚ ਇੱਕ ਗੋਲੀ ਇੱਕ ਔਰਤ ਨੂੰ ਲੱਗ ਗਈ ਅਤੇ ਉਸ ਦੇ ਘਰ ਕੰਮ ਕਰਨ ਵਾਲੇ ਰਾਜ ਕੁਮਾਰ ਨੂੰ ਵੀ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ 6 ਜ਼ਿੰਦਾ ਕਾਰਤੂਸ ਵੀ ਬਰਾਮਦ ਕਰ ਲਏ ਹਨ, ਅਸੀਂ ਜਾਂਚ ਕਰ ਰਹੇ ਹਾਂ ਕਿ ਕੋਈ ਅਣਪਛਾਤੇ ਵਿਅਕਤੀ ਸਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement