Malout News: ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵੱਡੀ ਕਾਰਵਾਈ, ਮਲੋਟ ਦੀ ਮਹਿਲਾ ਸਬ-ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਸਸਪੈਂਡ
Published : Feb 20, 2025, 10:00 am IST
Updated : Feb 20, 2025, 11:20 am IST
SHARE ARTICLE
Malout Female sub-inspector Harpreet Kaur has been suspended News
Malout Female sub-inspector Harpreet Kaur has been suspended News

Malout News: ਪੁਲਿਸ ਲਾਈਨ ਹਾਜ਼ਰ ਹੋਣ ਦੇ ਵੀ ਜਾਰੀ ਕੀਤੇ ਹੁਕਮ

Malout Female sub-inspector Harpreet Kaur has been suspended News:  ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਵੱਡੀ ਕਾਰਵਾਈ ਕੀਤੀ ਹੈ। ਐਸ.ਐਸ.ਪੀ. ਨੇ  ਥਾਣਾ ਸਿਟੀ ਮਲੋਟ ਦੀ ਐਸ.ਐਚ.ਓ. ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਪੁਲਿਸ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਗ਼ੈਰ-ਪ੍ਰਮਾਣਿਕ ਸੂਤਰਾਂ ਦੇ ਹਵਾਲਿਓ ਮਿਲੀ ਕਥਿੱਤ ਜਾਣਕਾਰੀ ਦੇ ਮੁਤਾਬਕ ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਦੀਆਂ ਦੋ ਕਾਰਾਂ ਦਾ ਇੱਕ ਮਾਮਲਾ ਸੁਰਖ਼ੀਆਂ ਵਿੱਚ ਆਇਆ ਸੀ। ਇਸ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਪਰਚੇ ਵਿੱਚ ਰਿਆਇਤ ਦੇਣ ਦਾ ਮਾਮਲਾ ਉਭਰਦਾ ਦੇਖ ਕੇ ਐਸ.ਐਸ.ਪੀ. ਨੇ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਕਰਵਾਈ ਮੁੱਢਲੀ ਜਾਂਚ ਉਪਰੰਤ ਐਸ.ਐਚ.ਓ. ਹਰਪ੍ਰੀਤ ਕੌਰ ਨੂੰ ਸਸਪੈਂਡ ਕਰਨ ਦਾ ਫ਼ੈਸਲਾ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਡੀਜੀਪੀ ਦੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਕਈ ਵੱਡੇ ਅਧਿਕਾਰੀਆਂ ਨੂੰ ਮੁਅੱਤਲ ਕਰ ਕੇ ਇਹ ਚੇਤਾਵਨੀ ਦਿੱਤੀ ਸੀ ਕਿ ਪੰਜਾਬ ਪੁਲਿਸ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਵੀ ਕਿਹਾ ਸੀ ਕਿ ਜੇਕਰ ਕੋਈ ਹੇਠਲੇ ਪੱਧਰ ਦਾ ਕੋਈ ਅਧਿਕਾਰੀ ਭ੍ਰਿਸ਼ਟਾਚਾਰ ਕਰੇਗਾ ਤਾਂ ਉਸ  ਲਈ ਜ਼ਿਲ੍ਹਾ ਪੁਲਿਸ ਮੁਖੀ ਜ਼ਿੰਮੇਵਾਰੀ ਹੋਣਗੇ ਤੇ ਉਹ ਬੇਝਿਜਕ ਉਨ੍ਹਾਂ ਵਿਰੁਧ ਕਾਰਵਾਈ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਐਸਐਸਪੀ ਮੁਕਤਸਰ ਸਾਹਿਬ ਨੇ ਐਸਐਚਓ ਵਿਰੁਧ ਇਹ ਕਾਰਵਾਈ ਕੀਤੀ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement