
'ਸ਼੍ਰੋਮਣੀ ਅਕਾਲੀ ਦਲ ਖੇਰੂ-ਖੇਰੂ ਹੋ ਚੁੱਕਿਆ'
ਪਟਿਆਲਾ : ਪਟਿਆਲਾ ਦੇ ਪਿੰਡ ਭੁੰਨਰਹੇੜੀ ਵਿਖੇ ਪੰਥਕ ਕਨਵੈਨਸ਼ਨ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਹੈ। ਉਥੇ ਹੀ ਹਲਕਾ ਸਨੌਰ ਦੀਆਂ ਸਿੱਖ ਸੰਸਥਾਵਾਂ ਨੇ ਪੰਥਕ ਦੀ ਚੜ੍ਹਦੀ ਕਲਾਂ ਲਈ ਪੰਥਕ ਕਨਵੈਨਸ਼ਨ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਖੇਰੂ-ਖੇਰੂ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮਾ ਜਾਰੀ ਹੋਇਆ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੀ ਭਰਤੀ ਲਈ ਗਠਨ ਹੋਇਆ ਸੀ ਪਰ ਕੋਈ ਕਾਰਵਾਈ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਮਾਗਮ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕਰਨ ਲਈ ਹੋਇਆ ਹੈ।
ਚੰਦੂਮਾਜਰਾ ਨੇ ਕਿਹਾ ਹੈ ਕਿ ਇਕ ਪਾਸੇ ਉਹ ਲੋਕ ਜੋ ਅਕਾਲ ਤਖ਼ਤ ਸਾਹਿਬ ਜਾਰੀ ਹੋਏ ਹੁਕਮਨਾਮੇ ਨੂੰ ਟਿੱਚ ਸਮਝਦੇ ਨੇ ਅਤੇ ਇਕ ਪਾਸੇ ਉਹ ਲੋਕ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀ ਲੀਡਰਸ਼ਿਪ ਇੱਕਠੇ ਹੋ ਕੇ ਬੈਠੀ ਹੈ। ਉਨ੍ਹਾਂ ਨੇਕਿਹਾ ਹੈ ਕਿ ਪਾਰਟੀ ਦੀ ਜਿਹੜੀ ਲੀਡਰ ਗੁੰਮਰਾਹ ਸਨ ਅਸੀਂ ਕਿਹਾ ਤਾਂ ਕਹਿੰਦੇ ਤੁਸੀ ਪਾਰਟੀ ਦੇ ਕੀ ਲੱਗਦੇ ਹੋ। ਉਨ੍ਹਾਂ ਨੇ ਕਿਹਾ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਸੱਚ ਦਾ ਸਥਾਨ ਦਿੱਤਾ ਤਾਂ ਇਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤਾ ਅਤੇ ਦੂਜੇ ਪਾਸੇ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਅਸੀ ਕਹਿੰਦੇ ਸਾਨੂੰਸਾਰਿਆ ਇੱਕਠੇ ਹੋਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਵਰਕਰਾਂ ਨੂੰ ਮਾਣ ਹੋਇਆ ਸੀ ਅਕਾਲ ਤਖ਼ਤ ਦੇ ਹੁਕਮਨਾਮੇ ਨਾਲ ਪੰਥਕ ਪਾਰਟੀ ਮਜ਼ਬੂਤ ਹੋਈ ਸੀ ਪਰ ਅਕਾਲੀ ਦਲ ਨੇ ਹੁਕਮਨਾਮਾ ਨਾ ਮੰਨ ਕੇ ਸਿੱਖੀ ਦਾ ਨੁਕਸਾਨ ਕੀਤਾ ਹੈ। ਉਨ੍ਹਾਂਨੇ ਕਿਹਾ ਹੈ ਕਿ ਅਸੀਂ ਜੋ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਉਹ ਇੱਕ ਦਿਨ ਲੋਕ ਲਹਿਰ ਬਣ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਾਡਾ ਮੁਢਲਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਹੈਕਿ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈਕਿ ਧਾਰਮਿਕ ਮੁੱਦੇ ਉੱਤੇ ਸਾਰੇ ਨੂੰ ਇੱਕਠੇ ਹੋਣਾ ਪੈਣਾ ਹੈ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਭਾਵੇ ਅਕਾਲੀ ਦਲ ਦੀ ਨਵੀਂ ਟੀਮ ਬਣਾਉ ਅਤੇ ਹਰ ਵਕਤ ਤੁਹਾਡੇ ਨਾਲ ਹਾਂ। ਉਨ੍ਹਾਂ ਨੇ ਕਿਹਾ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਜਿਹੜੇ ਸੁਝਾਅ ਦਿੱਤੇ ਹਨ ਉਹ ਬੜੇ ਕੀਮਤੀ ਹਨ। ਉਨਾਂ ਨੇਕਿਹਾ ਹੈ ਕਿ ਪਾਰਟੀ ਨੇ ਮੈਨੂੰ ਬਾਹਰ ਕੱਢਿਆ ਹੈ ਪਰ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਮੇਰੇ ਨਾਲ ਹਨ।ਚੰਦੂਮਾਜਰਾ ਨੇ ਕਿਹਾ ਹੈ ਕਿ ਜੇਕਰ ਲੈਂਡ ਐਕਟ ਲੱਗਦਾ ਹੈ ਤਾਂ ਅਸੀਂ ਵਿਰੋਧ ਕਕਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਜਾਣ ਬੁੱਝ ਕੇ ਸਿੱਖਾਂ ਨੂੰ ਬਦਨਾਮ ਕਰਨ ਲਈ ਡਿਪੋਰਟ ਕੀਤੇ ਗਏ ਵਿਅਕਤੀਆਂ ਨੂੰ ਅੰਮ੍ਰਿਤਸਰ ਜਹਾਜ਼ ਉਤਾਰਿਆ ਜਾਂਦਾ ਹੈ।