
ਦੁਪਹਿਰ 12 ਵਜੇ ਕਮੇਟੀ ਦੇ ਦਫ਼ਤਰ ਵਿਖੇ ਹੋਵੇਗੀ ਮੀਟਿੰਗ
ਅੰਮ੍ਰਿਤਸਰ: ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 21 ਫਰਵਰੀ ਨੂੰ ਅੰਤਰਿੰਗ ਕਮੇਟੀ ਦੀ ਇੱਕਤਰਤਾ ਹੋਵੇਗੀ। ਇਸ ਜਾਣਕਾਰੀ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਦਿੱਤੀ ਹੈ ਅਤੇ ਕਿਹਾ 21 ਫਰਵਰੀ ਨੂੰ ਦੁਪਹਿਰ 12 ਵਜੇ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ ਇਸ ਮੀਟਿੰਗ ਵਿੱਚ ਅੰਤਰਿੰਗ ਕਮੇਟੀ ਦੀ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੱਦਿਆ ਗਿਆ ਹੈ।
ਦੱਸ ਦੇਈਏ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ।ਧਾਮੀ ਦੇ ਅਸਤੀਫੇ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ 21 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਅੰਮ੍ਰਿਤਸਰ ਵਿਖੇ ਹੋਵੇਗੀ।