Chhatbir Zoo News : ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨਿੱਕੜੇ ਟਾਇਗਰ 
Published : Feb 20, 2025, 12:20 pm IST
Updated : Feb 20, 2025, 12:32 pm IST
SHARE ARTICLE
Two baby tigers become part of Chhatbir Zoo Latest News in Punjabi
Two baby tigers become part of Chhatbir Zoo Latest News in Punjabi

Chhatbir Zoo News : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਮੀ ਓਪਨ ਏਰੀਏ ’ਚ ਛੱਡੇ ਇਹ ਟਾਇਗਰ ਦੇ ਬੱਚੇ

Two baby tigers become part of Chhatbir Zoo Latest News in Punjabi : ਐਸ.ਏ.ਐਸ. ਨਗਰ : ਪੰਜਾਬ ਵਿਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿਚੋਂ ਵੱਡੇ ਘਰ (ਕਰਾਲ) ਵਿਚ ਛੱਡਿਆ। ਜ਼ਿਕਰਯੋਗ ਹੈ ਕਿ ਮਾਦਾ ਗੌਰੀ (ਚਿੱਟੀ ਟਾਈਗਰ) ਅਤੇ ਨਰ ਅਰਜੁਨ (ਪੀਲਾ ਟਾਈਗਰ) ਦੇ ਆਪਸੀ ਮੇਲ ਨਾਲ 31 ਅਕਤੂਬਰ 2024 ਨੂੰ ਦਿਵਾਲੀ ਵਾਲੀ ਰਾਤ ਤਕਰੀਬਨ 12 ਵਜੇ ਦੋ ਬੱਚੇ ਜਿਨ੍ਹਾਂ ਵਿਚ ਇਕ ਚਿੱਟਾ ਅਤੇ ਇਕ ਪੀਲਾ ਸੀ, ਦਾ ਜਨਮ ਹੋਇਆ। ਮੰਤਰੀ ਨੇ ਦਸਿਆ ਕਿ ਇਹ ਦੋਵੇਂ ਬੱਚੇ ਤੰਦਰੁਸਤ ਹਨ ਅਤੇ ਇਨ੍ਹਾਂ ਨੂੰ ਇਕ ਵੈਕਸਿਨ ਹੋਰ ਦੇਣ ਉਪਰੰਤ ਆਮ ਦਰਸ਼ਕਾਂ ਦੇ ਦੇਖਣ ਲਈ ਪਿੰਜਰੇ (ਐਨਕਲੋਜ਼ਰ) ਵਿਚ ਛੱਡਿਆ ਜਾਵੇਗਾ। 

ਇਸ ਤੋਂ ਇਲਾਵਾ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿਖੇ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਦਿਤੇ ਫ਼ੰਡਾਂ ਵਿਚੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਵਿੱਚੋਂ ਹੇਠ ਲਿਖੇ ਕੰਮ ਪੂਰੇ ਹੋਣ ਉਪਰੰਤ ਉਦਘਾਟਨ ਕੀਤਾ। ਇਨ੍ਹਾਂ ਵਿਚ ਵੈਟਰਨਰੀ ਹਸਪਤਾਲ ਦੇ ਪੁਰਾਣੇ ਪ੍ਰਸ਼ਾਸਨਿਕ ਬਲਾਕ ਦਾ ਨਵੀਨੀਕਰਨ ਹੋਣ ਉਪਰੰਤ ਉਦਘਾਟਨ ਸ਼ਾਮਲ ਸੀ। ਇਸ ਵਿਚ ਇਕ ਸੀਨੀਅਰ ਵੈਟਰਨਰੀ ਅਫ਼ਸਰ ਦਾ ਦਫ਼ਤਰ, ਵੈਟਰਨਰੀ ਇੰਸਪੈਕਟਰ ਦਾ ਦਫ਼ਤਰ, ਵੈਟਰਨਰੀ ਸਟਾਫ਼ ਦਾ ਕਮਰਾ, ਲੈਬੋਰੇਟਰੀ-1 ਅਤੇ ਲੈਬੋਰੇਟਰੀ-2, ਡਿਸਪੈਂਸਰੀ, ਰਿਸਰਚ ਰੂਮ, ਪੈਂਟਰੀ ਅਤੇ ਦੋ ਵਾਸ਼ਰੂਮ ਸਾਮਲ ਹਨ।

ਇਸ ਤੋਂ ਇਲਾਵਾ 3500 ਵਰਗਮੀਟਰ ਸਰਵਿਸ ਸਰਕੂਲੇਸ਼ਨ ਪਾਥ ਦਾ ਕੰਮ ਪੂਰਾ ਹੋਣ ਉਪਰੰਤ ਸਰਵਿਸ ਪਾਥ ਨੂੰ ਸਟਾਫ਼ ਦੇ ਆਉਣ ਜਾਣ ਲਈ, ਫ਼ੀਡ ਫੋਡਰ ਦੇ ਵਾਹਨ ਅਤੇ ਬੈਸਟ ਐਨੀਮਲ ਮੈਨੇਜਮੈਂਟ ਪ੍ਰੈਕਟਿਸ ਲਾਗੂ ਕਰਨ ਵਾਸਤੇ ਸਰਵਿਸ ਪਾਥ ਦਾ ਉਦਘਾਟਨ ਕੀਤਾ ਅਤੇ ਸਟਾਫ਼ ਨੂੰ ਸਮਰਪਤ ਕੀਤਾ। ਇਹ ਇੱਕ ਆਧੁਨਿਕ ਚਿੜੀਆਘਰ ਦੀ ਨਿਸ਼ਾਨੀ ਹੈ। ਇੰਨਾ ਹੀ ਨਹੀਂ ਸਗੋਂ 3200 ਵਰਗਮੀਟਰ (800 ਮੀਟਰ ਲੰਬਾਂ ਅਤੇ 4 ਮੀਟਰ ਚੌੜਾ) ਲੰਬਾ ਵਿਜੀਟਰ ਪਾਥ ਦਰਸ਼ਕਾਂ ਦੀ ਸਹੂਲਤ ਲਈ ਵੱਖ ਵੱਖ ਪਿੰਜਰਿਆਂ ਦੇ ਸਾਹਮਣੇ ਬਣਾਇਆ ਗਿਆ ਹੈ, ਉਹ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 

ਇਸ ਤੋਂ ਛੁੱਟ ਚਿੜੀਆਘਰ ਛੱਤਬੀੜ ਵਿਖੇ ਰਾਤ ਸਮੇਂ ਕੰਮ ਕਰਨ ਵਾਲੇ ਚੌਕੀਦਾਰਾਂ ਵਾਸਤੇ ਨਵੇਂ ਬਣੇ ਦੋ ਨਾਈਟ ਸੈਲਟਰ ਦਾ ਉਦਘਾਟਨ ਕੀਤਾ ਅਤੇ ਸਟਾਫ਼ ਨੂੰ ਸਮਰਪਤ ਕੀਤਾ ਅਤੇ ਪੰਜਾਬ ਜ਼ੂਜ਼ ਡਿਵੈਲਪਮੈਂਟ ਸੁਸਾਇਟੀ ਦੇ ਲੋਗੋ ਦੀ ਵੀ ਘੁੰਡ ਚੁਕਾਈ ਕੀਤੀ ਗਈ।

ਇਸ ਤੋਂ ਇਲਾਵਾ ਮੰਤਰੀ ਵੱਲੋਂ ਪਾਰਕਿੰਗ ਸਟੈਂਡ ਫਾਰ ਵਾਈਲਡਲਾਈਫ ਸਫਾਰੀ ਬੱਸਾਂ, ਵਿਜੀਟਰ ਸ਼ੈਲਟਰ ਨੇੜੇ ਲਾਇਨ ਸਫਾਰੀ ਕੰਟੀਨ ਅਤੇ ਸ਼ੈਲੋਲੇਕ ਕੰਟੀਨ, ਮਗਰਮੱਛ ਇਨਕਲੋਜਰ, ਪਾਰਕਿੰਗ ਸਟੈਂਡ ਫਾਰ ਬੈਟਰੀ ਓਪਰੇਟਡ ਵਹੀਕਲ (ਬੀ.ਓ.ਟੀ.) ਅਤੇ ਫੀਡਿੰਗ ਪਲੇਟਫਾਰਮ ਫਾਰ ਅੰਗੂਲੇਟਸ ਇਨ ਡੀਅਰ ਸਫਾਰੀ ਆਦਿ ਕੰਮਾਂ ਦਾ ਨਿਰੀਖਣ ਵੀ ਕੀਤਾ ਗਿਆ।

SHARE ARTICLE

ਏਜੰਸੀ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement