'ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫ਼ੀ ਮੰਗਣ ਨਾਲ ਹੋਈ ਸੱਚਾਈ ਦੀ ਜਿੱਤ'
Published : Mar 20, 2018, 3:04 am IST
Updated : Mar 20, 2018, 3:04 am IST
SHARE ARTICLE
Arwind Kejriwal  apology
Arwind Kejriwal apology

'ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫ਼ੀ ਮੰਗਣ ਨਾਲ ਹੋਈ ਸੱਚਾਈ ਦੀ ਜਿੱਤ'

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕੋਲੋਂ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਨਾਲ ਸਾਫ਼ ਹੋ ਗਿਆ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੇ ਐਡੀਲੇਡ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਤ ਕਰਦਿਆਂ ਕੀਤਾ।ਉਨ੍ਹਾਂ ਕਹਾ ਕਿ ਮਜੀਠੀਆ ਪਰਿਵਾਰ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ। ਆਮ ਆਦਮੀ ਪਾਰਟੀ ਦੇ ਕੁਝ ਲੀਡਰਾਂ ਨੇ ਅਪਣੇ ਨਿੱਜੀ ਹਿਤਾਂ ਤੇ ਸੱਤਾ ਦੀ ਲਾਲਸਾ ਲਈ ਗ਼ਲਤ ਦੂਸ਼ਣਬਾਜ਼ੀ, ਝੂਠੇ ਇਲਜ਼ਾਮ ਲਗਾ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਜੋ ਰਾਜਨੀਤੀ 'ਚ ਗਿਰਾਵਟ ਲਿਆਂਦੀ ਹੈ, ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਇਸ ਦੀ ਨਿਖੇਧੀ ਕੀਤੀ ਹੈ। 

Arvind KejriwalArvind Kejriwal

ਆਪ' ਦੇ ਆਗੂ ਨੇ ਝੂਠੇ ਵਾਅਦਿਆਂ ਨਾਲ ਦੁਨੀਆਂ ਭਰ 'ਚ ਬੈਠੇ ਭੋਲੇ-ਭਾਲੇ ਪੰਜਾਬੀਆਂ ਨੂੰ ਸਬਜਬਾਗ਼ ਵਿਖਾਏ ਹਨ, ਕੇਜਰੀਵਾਲ ਵਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਆਪ ਦੇ ਲੀਡਰ ਸੱਤਾ 'ਤੇ ਕਾਬਜ਼ ਹੋਣ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ, ਭਾਵੇਂ ਉਸ ਨਾਲ ਪੰਜਾਬ ਤੇ ਪੰਜਾਬੀਆਂ ਦਾ ਕਿੰਨਾ ਵੀ ਨੁਕਸਾਨ ਕਿਉਂ ਨਾ ਹੋ ਜਾਵੇ।ਇਸ ਮੌਕੇ ਭੁਪਿੰਦਰ ਮਨੇਸ਼ ਪ੍ਰਧਾਨ ਆਸਟ੍ਰੇਲੀਆਈ ਇਕਾਈ, ਦੀਪ ਘੁਮਾਣ, ਨਰਿੰਦਰ ਬੈਂਸ, ਸਿਮਰ ਸਿੰਘ, ਨਵੀ ਸ਼ਰਮਾ, ਸੁਰਿੰਦਰ ਚਹਿਲ ਅਤੇ ਹੋਰ ਵੀ ਆਗੂ ਅਤੇ ਵਰਕਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement