
ਲਹਿਰਾਗਾਗਾ: ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਪੈਦਾ ਹੋਣ ਤੇ ਹਰ ਪਰਸਥਿਤੀ ਤੋਂ ਨਿਪਟਣ ਲਈ ਵਿਧਾਨ ਸਭਾ ਹਲਕਾ
ਲਹਿਰਾਗਾਗਾ: ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਪੈਦਾ ਹੋਣ ਤੇ ਹਰ ਪਰਸਥਿਤੀ ਤੋਂ ਨਿਪਟਣ ਲਈ ਵਿਧਾਨ ਸਭਾ ਹਲਕਾ ਲਹਿਰਾਗਾਗਾ 'ਚ ਪੁਲਿਸ ਤੇ ਪ੍ਰਸ਼ਾਸ਼ਨ ਵੱਲੋਂ ਸਖ਼ਤਾਈ ਕਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਲਹਿਰਾਗਾਗਾ 'ਚ ਪੁਲਿਸ ਅਤੇ ਆਰ.ਪੀ.ਐਫ ਵੱਲੋਂ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਨੂੰ ਐਸ. ਡੀ.ਐਮ ਰਾਜਦੀਪ ਸਿੰਘ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਫਲੈਗ ਮਾਰਚ ਲਹਿਰਾਗਾਗਾ ਤੋਂ ਸ਼ੁਰੂ ਹੋਇਆ ਤੇ ਹੋਰਨਾਂ ਪਿੰਡਾਂ ਵਿਚ ਦੀ ਹੋ ਕੇ ਮੂਨਕ ਤੇ ਖਨੌਰੀ ਜਾ ਕੇ ਖਤਮ ਹੋਇਆ।
ਰਾਜਦੀਪ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਆਮ ਲੋਕਾਂ ਦੇ ਮਨ ਵਿਚ 25 ਅਗਸਤ ਨੂੰ ਆਉਣ ਵਾਲੇ ਫੈਸਲੇ ਨੂੰ ਲੈ ਕੇ ਡਰਨ ਦੀ ਕੋਈ ਲੋੜ ਨਹੀ ਹੈ।