
ਲੁਧਿਆਣਾ 'ਚ ਲੁਟੇਰਿਆਂ ਨੇ ਬੈਂਕ ਦੀ ਕੈਸ਼ ਵੈਨ 'ਚੋਂ ਲੁੱਟੇ 15 ਲੱਖ
ਲੁਧਿਆਣਾ : ਸਥਾਨਕ ਫਿਰੋਜ਼ਪੁਰ ਰੋਡ 'ਤੇ ਸਥਿਤ ਐੱਚਡੀਐੱਫਸੀ ਬੈਂਕ ਦੇ ਬਾਹਰੋਂ ਨਕਾਬਪੋਸ਼ਾਂ ਵਲੋਂ ਕੈਸ਼ ਵੈਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਰੋਡ 'ਤੇ 4 ਨਕਾਬਪੋਸ਼ ਲੁਟੇਰਿਆਂ ਵੱਲੋਂ ਬੈਂਕ ਦੀ ਕੈਸ਼ ਵੈਨ 'ਚੋਂ 15 ਲੱਖ ਰੁਪਏ ਲੁੱਟ ਲਏ ਗਏ।
HDFC Bank Robbery Ludhiana
ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ 4 ਕਾਰ ਸਵਾਰ ਲੁਟੇਰੇ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿਤੀ ਗਈ ਹੈ ਅਤੇ ਉਨ੍ਹਾਂ ਦੀ ਭਾਲ ਲਈ ਪੁਲਿਸ ਨੇ ਪੂਰੇ ਸ਼ਹਿਰ ਵਿਚ ਨਾਕੇਬੰਦੀ ਕਰ ਦਿਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਹਾਨਗਰ ਵਿਚ ਲੁੱਟ ਖੋਹ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
HDFC Bank Robbery Ludhiana
ਇਹੀ ਨਹੀਂ, ਲੁੱਟ ਖੋਹ ਦੇ ਨਾਲ-ਨਾਲ ਡਰੱਗ ਤਸਕਰੀ ਦੇ ਵੀ ਲੁਧਿਆਣਾ ਵਿਚ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕਈ ਮੁਲਜ਼ਮਾਂ ਨੂੰ ਐਸਟੀਐਫ ਵਲੋਂ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
HDFC Bank Robbery Ludhiana
ਹੁਣ ਫਿਰ ਹੋਈ ਇੰਨੀ ਵੱਡੀ ਲੁੱਟ ਨੇ ਜਿੱਥੇ ਸ਼ਹਿਰ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿਤਾ ਹੈ, ਉਥੇ ਹੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।