
ਤੇਜ਼ ਰਫ਼ਤਾਰ ਵਾਹਨ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ
ਹੁਸ਼ਿਆਰਪੁਰ : ਪੀ.ਸੀ.ਆਰ. ਦੀ ਡਿਊਟੀ ਦੇ ਰਹੇ ਦੋ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮਾਂ ਨੂੰ ਬੀਤੀ ਰਾਤ ਇਕ ਤੇਜ਼ ਰਫ਼ਤਾਰ ਵਾਹਨ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਪੁਲਿਸ ਮੁਲਾਜ਼ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਕਰੀਬ ਅੱਧੀ ਰਾਤ ਨੂੰ ਟਾਂਡਾ ਬਾਈਪਾਸ ਨੇੜੇ ਵਾਪਰਿਆ।
accident
ਪੁਲਿਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਵਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਦੱਸ ਦੇਈਏ ਕਿ ਇਹ ਦੋਵੇਂ ਪੁਲਿਸ ਮੁਲਾਜ਼ਮ ਰਾਤ ਦੀ ਡਿਊਟੀ 'ਤੇ ਸਨ ਅਤੇ ਇਨ੍ਹਾਂ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਕੁਚਲ ਦਿਤਾ।
accident
ਦੱਸ ਦਈਏ ਕਿ ਸੜਕ ਹਾਦਸਿਆਂ ਦੀ ਦਰ ਲਗਾਤਾਰ ਵਧਦੀ ਜਾ ਰਹੀ ਹੈ। ਨਿੱਤ ਦਿਨ ਵਾਪਰ ਰਹੇ ਸੜਕ ਹਾਦਸਿਆਂ ਵਿਚ ਰੋਜ਼ਾਨਾ ਦਰਜਨਾਂ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਪਿਛਲੇ ਕੁਝ ਸਮੇਂ ਪੰਜਾਬ ਭਰ ਵਿਚ ਕਾਫ਼ੀ ਸੜਕ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।