ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ 'ਆਪ' ਨੇ ਕੀਤਾ ਵਾਕ ਆਊਟ
Published : Mar 20, 2018, 4:15 pm IST
Updated : Mar 20, 2018, 4:15 pm IST
SHARE ARTICLE
Punjab Budget Session AAP Walkout
Punjab Budget Session AAP Walkout

ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ 'ਆਪ' ਨੇ ਕੀਤਾ ਵਾਕ ਆਊਟ

ਚੰਡੀਗੜ੍ਹ : ਜਿੱਥੇ ਇਕ ਪਾਸੇ ਵਿਧਾਨ ਸਭਾ ਦੇ ਬਾਹਰ ਅਕਾਲੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਵਿਧਾਨ ਸਭਾ ਦੇ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ। ਦੱਸ ਦੇਈਏ ਕਿ ਪੰਜਾਬ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ। 

Punjab Budget Session AAP WalkoutPunjab Budget Session AAP Walkout

ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ 'ਚੋਂ ਵਾਕ ਆਊਟ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਕੁਝ 'ਆਪ' ਵਿਧਾਇਕ ਸੈਸ਼ਨ ਵਿਚ ਮੌਜੂਦ ਰਹੇ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਆਪ' ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ 'ਤੇ ਵਾਕ ਆਊਟ ਕਰਕੇ ਸਦਨ ਅਤੇ ਰਾਜਪਾਲ ਦਾ ਅਪਮਾਨ ਕੀਤਾ ਹੈ।

Punjab Budget Session AAP WalkoutPunjab Budget Session AAP Walkout

ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਦੇ ਭਾਸ਼ਣ 'ਤੇ ਸਵਾਲ ਚੁੱਕਦੇ ਹੋਏ ਆਖਿਆ ਕਿ ਅੱਜ ਸੂਬੇ ਵਿਚ ਜਗ੍ਹਾ-ਜਗ੍ਹਾ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਂਗਣਵਾੜੀ ਵਰਕਰਾਂ ਵਲੋਂ ਚੰਡੀਗੜ੍ਹ 'ਚ ਧਰਨਾ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਵਲੋਂ ਧਰਨੇ ਦਿਤੇ ਜਾ ਰਹੇ ਹਨ, ਡਰੱਗ ਦਾ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।  ਰੇਤ ਖੱਡਾਂ 'ਤੇ ਮਾਈਨਿੰਗ ਬੇਖ਼ੌਫ਼ ਜਾਰੀ ਹੈ। ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਚੁੱਪ ਧਾਰੀ ਬੈਠੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement