ਜਾਣੋ ਕਿੰਨਾ ਵਧਿਆ ਪੈਟਰੋਲ ਤੇ ਡੀਜਲ ਦਾ ਰੇਟ
Published : Aug 24, 2017, 5:29 am IST
Updated : Mar 20, 2018, 1:38 pm IST
SHARE ARTICLE
Petrol pump
Petrol pump

ਪੈਟਰੋਲ ਤੇ ਡੀਜਲ ਦੇ ਰੇਟ ਵੱਧ ਗਏ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਪਹਿਲੀ ਜੁਲਾਈ ਤੋਂ ਪੈਟਰੋਲ ਦਾ ਮੁੱਲ 5.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ..

ਨਵੀਂ ਦਿੱਲੀ: ਪੈਟਰੋਲ ਤੇ ਡੀਜਲ ਦੇ ਰੇਟ ਵੱਧ ਗਏ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਪਹਿਲੀ ਜੁਲਾਈ ਤੋਂ ਪੈਟਰੋਲ ਦਾ ਮੁੱਲ 5.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 3.73 ਰੁਪਏ ਪ੍ਰਤੀ ਲੀਟਰ ਵਧਾ ਚੁੱਕੀਆਂ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਹੋ ਰਿਹਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਮੁਤਾਬਕ, ਦਿੱਲੀ 'ਚ ਪੈਟਰੋਲ ਵੀਰਵਾਰ ਨੂੰ 68.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 57.06 ਰੁਪਏ ਪ੍ਰਤੀ ਲੀਟਰ 'ਤੇ ਵਿਕੇਗਾ। ਜਦੋਂ ਕਿ ਪਹਿਲੀ ਜੁਲਾਈ ਨੂੰ ਪੈਟਰੋਲ ਦੀ ਕੀਮਤ 63.09 ਰੁਪਏ ਅਤੇ ਡੀਜ਼ਲ 53.33 ਰੁਪਏ ਪ੍ਰਤੀ ਲੀਟਰ ਸੀ।

ਪੰਜਾਬ 'ਚ 70 ਰੁਪਏ ਤੋਂ ਵੱਧ ਹੋਇਆ ਪੈਟਰੋਲ

2 ਜੁਲਾਈ ਤੋਂ ਬਾਅਦ ਜਲੰਧਰ 'ਚ ਪੈਟਰੋਲ 5.99 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 3.63 ਰੁਪਏ ਪ੍ਰਤੀ ਲੀਟਰ ਮਹਿੰਗੇ ਹੋ ਚੁੱਕੇ ਹਨ। ੨੪ ਅਗਸਤ ਵੀਰਵਾਰ ਨੂੰ ਇੰਡੀਅਨ ਆਇਲ ਦੇ ਪੰਪ 'ਤੇ ਪੈਟਰੋਲ 73.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 57.20 ਰੁਪਏ ਪ੍ਰਤੀ ਲੀਟਰ ਦੀ ਕੀਮਤ 'ਤੇ ਵਿਕਣਗੇ। ਜਦੋਂ ਕਿ 2 ਜੁਲਾਈ ਨੂੰ ਪੈਟਰੋਲ ਦੀ ਕੀਮਤ 67.91 ਰੁਪਏ ਪ੍ਰਤੀ ਲੀਟਰ ਸੀ ਅਤੇ ਡੀਜ਼ਲ ਦੀ ਕੀਮਤ 53.57 ਰੁਪਏ ਪ੍ਰਤੀ ਲੀਟਰ ਸੀ। ਹਾਲਾਂਕਿ ਦਿੱਲੀ 'ਚ ਪੈਟਰੋਲ ਦੀ ਕੀਮਤ ਪੰਜਾਬ ਨਾਲੋਂ ਤਕਰੀਬਨ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵੀ ਲਗਭਗ 4 ਰੁਪਏ ਘੱਟ ਹੈ। ਇਸੇ ਤਰ੍ਹਾਂ ਹਰਿਆਣਾ ਦੇ ਮੁਕਾਬਲੇ ਵੀ ਪੰਜਾਬ 'ਚ ਤੇਲ ਮਹਿੰਗਾ ਹੈ। ਜ਼ਿਕਰਯੋਗ ਹੈ ਕਿ 16 ਜੂਨ ਤੋਂ ਕੰਪਨੀਆਂ ਨੇ ਤੇਲ ਕੀਮਤਾਂ 'ਚ ਰੋਜ਼ ਬਦਲਾਅ ਕਰਨਾ ਸ਼ੁਰੂ ਕੀਤਾ ਸੀ। ਰੋਜ਼ਾਨਾ ਕੀਮਤਾਂ ਬਦਲਣ ਨਾਲ ਹੁਣ ਲੋਕਾਂ ਦਾ ਜ਼ਿਆਦਾ ਧਿਆਨ ਇਸ ਵੱਲ ਨਹੀਂ ਜਾ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement