ਝੁੱਗੀਆਂ ਵਿਚ ਧਮਾਕਾ
Published : Mar 20, 2018, 3:38 am IST
Updated : Mar 20, 2018, 3:38 am IST
SHARE ARTICLE
Blast In Slums
Blast In Slums

ਬੱਚੇ ਸਮੇਤ ਦੋ ਮੌਤਾਂ, ਚਾਰ ਜ਼ਖ਼ਮੀ

 ਪਟਿਆਲਾ ਦੀ ਲੱਕੜ ਮੰਡੀ ਦੇ ਪਿਛਲੇ ਪਾਸੇ ਵਸੀ ਬਾਬਾ ਬੀਰ ਸਿੰਘ-ਧੀਰ ਸਿੰਘ ਕਾਲੋਨੀ ਵਿਖੇ ਕਬਾੜ ਚੁਗਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੀਆਂ  ਝੁੱਗੀਆਂ 'ਚ ਅੱਜ ਸਵੇਰੇ ਅਚਾਨਕ ਧਮਾਕਾ ਹੋ ਗਿਆ ਜਿਸ ਕਾਰਨ ਇਕ ਬੱਚੇ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ 4 ਬੱਚੇ ਜ਼ਖ਼ਮੀ ਹੋ ਗਏ। ਧਮਾਕੇ 'ਚ ਮਰਨ ਵਾਲਿਆਂ ਦੀ ਪਛਾਣ 25 ਸਾਲਾ ਮੁਮਤਿਆਜ਼ ਅਲੀ ਪੁੱਤਰ ਸੂਰਜ ਖ਼ਾਨ ਅਤੇ ਦੋ ਸਾਲਾ ਬੱਚੇ ਮੁਹੰਮਦ ਸ਼ਮੀਰ ਪੁੱਤਰ ਇਸਰਾਤ ਖ਼ਾਨ ਵਜੋਂ ਹੋਈ ਹੈ। ਚਾਰ ਜ਼ਖ਼ਮੀਆਂ 'ਚ ਅੱਠ ਸਾਲਾ ਬੱਚਾ ਨੂਰ ਹਸਨ, ਅੱਠ ਸਾਲਾ ਬੱਬੂ, ਡੇਢ ਸਾਲਾ ਸੱਬੂ ਤੇ ਛੇ ਸਾਲਾ ਬੱਚੀ ਆਫ਼ਰੀਨ ਸ਼ਾਮਲ ਹਨ।ਹਾਦਸੇ ਵਾਲੀ ਥਾਂ ਦਾ ਦੌਰਾ ਕਰਦਿਆਂ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪੀੜਤ ਪਰਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਐਸ.ਐਸ.ਪੀ. ਪਟਿਆਲਾ ਡਾ. ਐਸ. ਭੂਪਤੀ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਐਸ.ਪੀ. ਸਿਟੀ ਕੇਸਰ ਸਿੰਘ ਤੇ ਐਸ.ਪੀ. ਜਾਂਚ ਹਰਵਿੰਦਰ ਸਿੰਘ ਵਿਰਕ ਵੀ ਸਨ।

Blast In SlumsBlast In Slums

ਮੇਅਰ ਤੇ ਡਿਪਟੀ ਕਮਿਸ਼ਨਰ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਸਰਕਾਰੀ ਰਜਿੰਦਰਾ ਹਸਪਤਾਲ ਦਾ ਵੀ ਦੌਰਾ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਉੱਚ ਪਧਰੀ ਜਾਂਚ ਕਰਵਾਈ ਜਾਵੇਗੀ ਤੇ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ। ਮਰਨ ਵਾਲਿਆਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਸਹਾਇਤਾ ਰਾਸ਼ੀ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦਿਤੇ ਜਾਣਗੇ। ਘਟਨਾ ਦੀ ਮੈਜਿਸਟ੍ਰੇਟੀ ਜਾਂਚ ਐਸ.ਡੀ.ਐਮ. ਪਟਿਆਲਾ ਅਨਮੋਲ ਸਿੰਘ ਧਾਲੀਵਾਲ ਕਰਨਗੇ।ਥਾਣਾ ਕੋਤਵਾਲੀ ਦੇ ਮੁਖੀ ਰਾਹੁਲ ਕੌਸ਼ਲ ਨੇ ਦਸਿਆ ਕਿ ਪੁਲਿਸ ਨੇ ਆਈ.ਪੀ.ਸੀ. ਦੀਆਂ ਧਾਰਾਵਾਂ 304-ਏ ਤੇ 337 ਅਧੀਨ ਐਫ਼.ਆਈ.ਆਰ. ਨੰਬਰ 66 ਤਹਿਤ ਪੁਲਿਸ ਕੇਸ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement