
ਇਥੋਂ ਦੇ ਨਜ਼ਦੀਕੀ ਪਿੰਡ ਬਲਮਗੜ 'ਚ ਆਰਥਿਕ ਤੰਗੀ ਦੇ ਚਲਦਿਆਂ ਇਕ ਦਲਿਤ ਪਰਿਵਾਰ ਦੇ ਨਰਿੰਦਰ ਸਿੰਘ (35) ਨਾਂ ਦੇ ਵਿਅਕਤੀ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖਤਮ ਕਰ ਲ
ਸ਼੍ਰੀ ਮੁਕਤਸਰ ਸਾਹਿਬ: ਇਥੋਂ ਦੇ ਨਜ਼ਦੀਕੀ ਪਿੰਡ ਬਲਮਗੜ 'ਚ ਆਰਥਿਕ ਤੰਗੀ ਦੇ ਚਲਦਿਆਂ ਇਕ ਦਲਿਤ ਪਰਿਵਾਰ ਦੇ ਨਰਿੰਦਰ ਸਿੰਘ (35) ਨਾਂ ਦੇ ਵਿਅਕਤੀ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਸੂਤਰਾਂ ਮੁਤਾਬਕ ਉਹ 15 ਦਿਨਾਂ ਤੋਂ ਪਰੇਸ਼ਾਨ ਸੀ। ਨਰਿੰਦਰ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ 2 ਬੇਟੀਆਂ ਅਤੇ ਇਕ 7 ਸਾਲ ਦਾ ਬੇਟਾ ਛੱਡ ਗਿਆ ਹੈ।
ਸੂਚਨਾ ਮਿਲਦੇ ਹੀ ਮੌਕੇ 'ਤੇ ਦੂਹੇ ਵਾਲਾ ਦੀ ਪੁਲਿਸ ਪਹੁੰਚੀ ਅਤੇ ਦੇਖਿਆ ਕਿ ਨਰਿੰਦਰ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਸੀ। ਪੁਲਿਸ ਨੇ ਲਾਸ਼ ਨੂੰ ਦਰੱਖਤ ਤੋਂ ਉਤਾਰ ਕੇ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਕੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਜਾਵੇਗੀ।