'ਆਪ' ਤੇ ਕਾਂਗਰਸ ਦਾ ਗੱਠਜੋੜ ਬਣਿਆ 'ਬੁਝਾਰਤ'
Published : Mar 20, 2019, 3:47 pm IST
Updated : Mar 20, 2019, 3:47 pm IST
SHARE ARTICLE
Congress' alliance 'AAP' gets' puzzle '
Congress' alliance 'AAP' gets' puzzle '

‘ਆਪ’ ਨਾਲ ਗੱਠਜੋੜ ਬਾਰੇ ਆਖਰੀ ਫੈਸਲਾ ਕਾਂਗਰਸ ਪ੍ਰਧਾਨ ਦਾ ਹੋਵੇਗਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗੱਠਜੋੜ ਗੁੰਝਲਦਾਰ ਬੁਝਾਰਤ ਬਣ ਗਿਆ ਹੈ। ਇੱਕ ਪਾਸੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਤੇ ਦੂਜੇ ਪਾਸੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਗੱਠਜੋੜ ਦੀ ਗੱਲ ਕਦੋਂ ਦੀ ਟੁੱਟ ਗਈ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਗੱਠਜੋੜ ਦੀ ਪੇਸ਼ਕਸ਼ ਠੁਕਰਾ ਦਿੱਤੀ ਸੀ। ਇਸ ਲਈ ਹੁਣ ਇਸ ਬਾਰੇ ਕੋਈ ਗੱਲਬਾਤ ਨਹੀਂ ਚੱਲ ਰਹੀ।

ਦੂਜੇ ਪਾਸੇ ਚਰਚਾ ਹੈ ਕਿ ‘ਆਪ’ ਕਾਂਗਰਸ ਨਾਲ ਰਲ ਕੇ ਪੰਜਾਬ ਵਿਚ ਤਿੰਨ, ਹਰਿਆਣਾ ’ਚ ਦੋ ਤੇ ਦਿੱਲੀ ’ਚ ਪੰਜ ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ। ਉਧਰ ਮੀਡੀਆ ਰਿਪੋਰਟਾਂ ਮੁਤਾਬਕ 'ਆਪ' ਨੇ ਕਾਂਗਰਸ ਨੂੰ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਗੱਠਜੋੜ ਦਾ ਨਵਾਂ ਸੱਦਾ ਦਿੱਤਾ ਹੈ, ਪਰ ਪਾਰਟੀ ਨੇ ਨਾਲ ਹੀ ਦਿੱਲੀ ਵਿਚ ਪੰਜ ਸੀਟਾਂ ’ਤੇ ਚੋਣ ਲੜਨ ਦੀ ਮੰਗ ਬਰਕਰਾਰ ਰੱਖੀ ਹੈ।

Aam Aadmi PartyAam Aadmi Party

ਸੂਤਰਾਂ ਮੁਤਾਬਕ ‘ਆਪ’ ਆਗੂ ਸੰਜੈ ਸਿੰਘ ਨੇ ਇਹ ਤਜਵੀਜ਼ ਐਨਸੀਪੀ ਪ੍ਰਧਾਨ ਸ਼ਰਦ ਪਵਾਰ ਨਾਲ ਵਿਚਾਰੀ ਹੈ ਕਿ ‘ਆਪ’ ਪੰਜਾਬ ਵਿਚ ਤਿੰਨ, ਹਰਿਆਣਾ ’ਚ ਦੋ ਤੇ ਦਿੱਲੀ ’ਚ ਪੰਜ ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ। ਸੰਜੈ ਸਿੰਘ ਨੇ ਕਿਹਾ ਕਿ ਇਹ ਹੁਣ ਕਾਂਗਰਸ ’ਤੇ ਹੈ ਕਿ ਉਹ ਕੀ ਫੈਸਲਾ ਲੈਂਦੀ ਹੈ ਕਿ ਦਿੱਲੀ ’ਚ ‘ਆਪ’ ਨਾਲ ਗੱਠਜੋੜ ਕਰਨਾ ਚਾਹੁੰਦੀ ਹੈ।

'ਆਪ' ਤੇ ਕਾਂਗਰਸ ਦਾ ਗੱਠਜੋੜ ਬਣਿਆ 'ਬੁਝਾਰਤ' ਚਰਚਾ ਹੈ ਕਿ ਐਨਸੀਪੀ (ਨੈਸ਼ਨਲਿਸਟ ਕਾਂਗਰਸ ਪਾਰਟੀ) ਆਗੂ ਸ਼ਰਦ ਪਵਾਰ ਦੋਵਾਂ ਪਾਰਟੀਆਂ ਨੂੰ ਨੇੜੇ ਲਿਆਉਣ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਉਧਰ ਕਾਂਗਰਸ ਦਾ ਕਹਿਣਾ ਹੈ ਕਿ ‘ਆਪ’ ਨਾਲ ਗੱਠਜੋੜ ਬਾਰੇ ਆਖਰੀ ਫੈਸਲਾ ਕਾਂਗਰਸ ਪ੍ਰਧਾਨ ਦਾ ਹੋਵੇਗਾ।

CongressCongress

ਇਸ ਤੋਂ ਪਹਿਲਾਂ ‘ਆਪ’ ਆਗੂ ਸੰਜੈ ਸਿੰਘ ਨੇ ਐਨਸੀਪੀ ਆਗੂ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਕਾਂਗਰਸ ਨਾਲ ਸੀਟਾਂ ਦੀ ਵੰਡ ਸਮੇਤ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਸਾਰੀਆਂ ਸੀਟਾਂ ’ਤੇ ਸਾਂਝਾ ਉਮੀਦਵਾਰ ਖੜ੍ਹਾ ਕਰਨ ਤੇ ਸਾਰੀਆਂ ਪਾਰਟੀਆਂ ਨੂੰ ਇੱਕ ਮੰਚ ’ਤੇ ਲਿਆਉਣ ਬਾਰੇ ਚਰਚਾ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement