
ਨਵਜੋਤ ਸਿੱਧੂ ਨੇ ਖੁਦ ਕੀਤੀ ਸੀ ਇਮਰਾਨ ਖਾਨ ਨੂੰ ਅਪੀਲ
ਚੰਡੀਗੜ੍ਹ : ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੋਸਤੀ ਨੇ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ ਅਤੇ ਹੁਣ ਪਾਕਿਸਤਾਨ 'ਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਦੀ 30 ਏਕੜ ਜ਼ਮੀਨ 'ਤੇ ਕੋਈ ਨਿਰਮਾਣ ਨਹੀਂ ਹੋਵੇਗਾ।
Kartarpur Sahib
ਦਰਅਸਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਕੋਈ ਨਿਰਮਾਣ ਦੀ ਇਜ਼ਾਜਤ ਨਾ ਦੇਣ ਲਈ ਦੁਨੀਆ ਭਰ ਦੇ ਸਿੱਖਾਂ ਨੇ ਮੰਗ ਚੁੱਕੀ ਸੀ। ਇਸ ਸਬੰਧ ਵਿੱਚ ਇੱਕ ਹਸਤਾਖ਼ਰ ਮੁਹਿੰਮ ਵੀ ਚਲਾਈ ਗਈ ਸੀ। ਜਿਸਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖਾਨ ਨੂੰ ਖੁਦ ਇਸ ਮਾਮਲੇ ਲਈ ਅਪੀਲ ਕੀਤੀ ਸੀ ਅਤੇ ਇਮਰਾਨ ਖਾਨ ਨੇ ਸਿੱਖਾਂ ਦੀ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ।
Kartarpur corridor
ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੇ ਪ੍ਰੋਜੈਕਟ ਲਈ ਵਿਸ਼ੇਸ਼ ਮੀਟਿੰਗ ਸੱਦੀ 'ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਦੀ 30 ਏਕੜ ਜ਼ਮੀਨ 'ਤੇ ਕੋਈ ਨਿਰਮਾਣ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਐਲਾਨ ਦਾ ਦੁਨੀਆ ਭਰ ਦੇ ਸਿੱਖ ਸਵਾਗਤ ਕਰ ਰਹੇ ਹਨ।