ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਲਈ ਨੋਟਿਸ ਜਾਰੀ
Published : Mar 20, 2019, 12:29 pm IST
Updated : Mar 20, 2019, 12:29 pm IST
SHARE ARTICLE
Notice for Farmers
Notice for Farmers

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਨੇ ਕਿਹਾ ਕਿ, "ਨੋਟਿਸ ’ਤੇ ਕਿਸਾਨ ਜੁਰਮਾਨੇ ਦੀ ਰਕਮ ਜਮ੍ਹਾਂ ਨਹੀਂ ਕਰਾਉਣਗੇ।

ਕੋਟਕਪੁਰਾ: ਫਰੀਦਕੋਟ ਜ਼ਿਲੇ ਵਿਚ ਦਰਜਨਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤਾਂ ਵਿਚ ਪਰਾਲੀ ਸਾੜਨ ਸਬੰਧੀ, ਪਿਛਲੀਆਂ ਤਾਰੀਕਾਂ ਵਿਚ ਜੁਰਮਾਨਾ ਵਸੂਲੀ ਦੇ ਨੋਟਿਸ ਭੇਜੇ ਹਨ। ਦੂਜੇ ਪਾਸੇ ਕਿਸਾਨਾਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਜੁਰਮਾਨੇ ਨਾ ਭਰਨ ਦਾ ਫੈਸਲਾ ਕਰਦਿਆਂ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।
ਕਿਸਾਨ ਸ਼ਵਿੰਦਰ ਸਿੰਘ ਵਾਸੀ ਗੋਨਿਆਣਾ ਨੇ ਜ਼ਿਲ੍ਹਾ.....

ffCrop

......./ਸਬ-ਡਿਵੀਜ਼ਨ ਲੈਵਲ ਮੌਨਿਟਰਿੰਗ ਕਮੇਟੀ ਵੱਲੋਂ ਜਾਰੀ ਨੋਟਿਸ ਵਿਖਾਉਂਦਿਆਂ ਦੱਸਿਆ ਕਿ ਕਮੇਟੀ ਨੇ 2 ਮਾਰਚ ਨੂੰ ਨੋਟਿਸ ਜਾਰੀ ਕਰ ਕੇ ਢਾਈ ਹਜ਼ਾਰ ਰੁਪਏ ਹਰਜ਼ਾਨਾ ਭਰਨ ਦੀ ਹਦਾਇਤ ਕੀਤੀ ਹੈ। ਹਾਲਾਂਕਿ ਇਹ ਨੋਟਿਸ 1 ਨਵੰਬਰ 2018 ਦੀ ਤਰੀਕ ਵਿਚ ਜਾਰੀ ਹੋਇਆ ਹੈ। ਰਜਿਸਟਰੀ ਡਾਕ ਵਿਚ ਇਸ ਨੂੰ 2 ਮਾਰਚ ਨੂੰ ਭੇਜਿਆ ਗਿਆ। ਦਰਜਨਾਂ ਕਿਸਾਨਾਂ ਨੂੰ ਅਜਿਹੇ ਨੋਟਿਸ ਮਿਲੇ ਹਨ।

ਨੋਟਿਸਾਂ ਉਪਰ ਕਈ ਅਧਿਕਾਰੀਆਂ ਦੇ ਹਸਤਾਖ਼ਰ ਹਨ। ਪਿਛਲੀਆਂ ਤਰੀਕਾਂ ਵਿਚ ਨੋਟਿਸ ਜਾਰੀ ਕਰਨ ਦਾ ਇਹ ਮਾਮਲਾ ਸਰਕਾਰੀ ਦਫਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਥਿਤ ਲਾਪਰਵਾਹੀ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਕੌਮੀ ਗ੍ਰੀਨ ਟਿਬਿਊਨਲ ਨੇ ਪੰਜਾਬ ਸਮੇਤ ਕਈ ਹੋਰ ਰਾਜਾਂ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਣ ਵਾਲਿਆਂ ‘ਤੇ ਸਖ਼ਤੀ ਕਰਨ ਦੀਆਂ ਹਦਾਇਤਾਂ ਕੀਤੀਆਂ ਸਨ।

ffFarmers

ਪ੍ਰਸ਼ਾਸਨ ਨੇ ਐਨਜੀਟੀ ਦੀਆਂ ਹਦਾਇਤਾਂ ’ਤੇ ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਚੈਕਿੰਗ ਕਰ ਕੇ ਨੋਟਿਸ ਭੇਜਣ ਦਾ ਸਿਲਸਿਲਾ ਅਰੰਭਿਆ ਸੀ। ਉਸ ਸਮੇਂ ਮਾਮਲਾ ਭਖਣ ਕਾਰਨ ਪ੍ਰਸ਼ਾਸਨ ਨਰਮ ਪੈ ਗਿਆ ਸੀ ਤੇ ਹੁਣ ਪਿਛਲੀਆਂ ਤਰੀਕਾਂ ਵਿਚ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ।

ਉਂਜ ਇੱਕ ਹੋਰ ਅਧਿਕਾਰੀ ਨੇ ਆਖਿਆ ਕਿ, "ਦਫਤਰਾਂ ਵਿਚ ਕੰਮਕਾਜ ਜ਼ਿਆਦਾ ਹੋਣ ਕਰ ਕੇ ਕਈ ਵਾਰ ਡਾਕ ਭੇਜਣ ਵਿਚ ਦੇਰੀ ਹੋ ਜਾਂਦੀ ਹੈ। ਕੋਈ ਖਾਸ ਗੱਲ ਨਹੀਂ।" ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਨੇ ਕਿਹਾ ਕਿ, "ਨੋਟਿਸ ’ਤੇ ਕਿਸਾਨ ਜੁਰਮਾਨੇ ਦੀ ਰਕਮ ਜਮ੍ਹਾਂ ਨਹੀਂ ਕਰਾਉਣਗੇ। ਜਲਦੀ ਹੀ ਕਿਸਾਨ ਯੂਨੀਅਨ ਇਸ ਮਸਲੇ ‘ਤੇ ਅਧਿਕਾਰੀਆਂ ਨੂੰ ਮਿਲੇਗੀ ਤੇ ਨੋਟਿਸ ਵਾਪਸ ਲੈਣ ਦੀ ਅਪੀਲ ਕਰੇਗੀ।"

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement